Sri Guru Granth Sahib

ਅੰਗ ੧੨੬੬

ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥
ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥
ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥
ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥
ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥
ਮਲਾਰ ਮਹਲਾ ੫ ॥
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥
ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥
ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥
ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥
ਮਲਾਰ ਮਹਲਾ ੫ ॥
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥
ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥

Ang 1266

har ham gaaveh har ham boleh aaur dhuteeaa preet ham tiaagee ||1||
manmohan moro preetam raam har paramaana(n)dh bairaagee ||
har dhekhe jeevat hai naanak ik nimakh palo mukh laagee ||2||2||9||9||13||9||31||
raag malaar mahalaa panjavaa chaupadhe ghar pehilaa
ikOankaar satigur prasaadh ||
kiaa too socheh kiaa too chitaveh kiaa too(n) kareh upaae ||
taa kau kahahu paravaeh kaahoo kee jeh gopaal sahaae ||1||
barasai megh sakhee ghar paahun aae ||
moh dheen kirapaa nidh Thaakur nav nidh naam samaae ||1|| rahaau ||
anik prakaar bhojan bahu ke’ee bahu bi(n)jan misaTaae ||
karee paakasaal soch pavitraa hun laavahu bhog har raae ||2||
dhusaT bidhaare saajan rahase ieh ma(n)dhir ghar apanaae ||
jau gireh laal ra(n)geeo aaiaa tau mai sabh sukh paae ||3||
sa(n)t sabhaa oT gur poore dhur masatak lekh likhaae ||
jan naanak ka(n)t ra(n)geelaa paiaa fir dhookh na laagai aae ||4||1||
malaar mahalaa panjavaa ||
kheer adhaar baarik jab hotaa bin kheerai rahan na jaiee ||
saar sam(h)aal maataa mukh neerai tab oh tirapat aghaiee ||1||
ham baarik pitaa prabh dhaataa ||
bhooleh baarik anik lakh bareeaa an Thaur naahee jeh jaataa ||1|| rahaau ||
cha(n)chal mat baarik bapure kee sarap agan kar melai ||
maataa pitaa ka(n)Th lai raakhai anadh sahaj tab khelai ||2||
jis kaa pitaa too hai mere suaamee tis baarik bhookh kaisee ||
nav nidh naam nidhaan gireh terai man baa(n)chhai so laisee ||3||
pitaa kirapaal aagiaa ieh dheenee baarik mukh maa(n)gai so dhenaa ||
naanak baarik dharas prabh chaahai moh hiradhai baseh nit charanaa ||4||2||
malaar mahalaa panjavaa ||
sagal bidhee jur aahar kariaa tajio sagal a(n)dhesaa ||
kaaraj sagal ara(n)bhio ghar kaa Thaakur kaa bhaarosaa ||1||
suneeaai baajai baaj suhaavee ||
bhor bhiaa mai pria mukh pekhe gireh ma(n)gal suhalaavee ||1|| rahaau ||
manooaa lai savaare thaanaa(n) poochhau sa(n)taa jaae ||
khojat khojat mai paahun milio bhagat karau niv paae ||2||