ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥
ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥
ਮਲਾਰ ਮਹਲਾ ੫ ॥
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥
ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥
ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥
ਮਲਾਰ ਮਹਲਾ ੫ ॥
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥
ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ ਇਹ ਹਉਮੈ ਕੀ ਢੀਠਾਈ ॥੧॥
ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥
ਮਲਾਰ ਮਹਲਾ ੫ ॥
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥
jab pria aai base gireh aasan tab ham ma(n)gal gaiaa ||
meet saajan mere bhe suhele prabh pooraa guroo milaiaa ||3||
sakhee sahelee bhe ana(n)dhaa gur kaaraj hamare poore ||
kahu naanak var miliaa sukhadhaataa chhodd na jaiee dhoore ||4||3||
malaar mahalaa panjavaa ||
raaj te keeT keeT te surapat kar dhokh jaThar kau bharate ||
kirapaa nidh chhodd aan kau poojeh aatam ghaatee harate ||1||
har bisarat te dhukh dhukh marate ||
anik baar bhrameh bahu jonee Tek na kaahoo dharate ||1|| rahaau ||
tiaag suaamee aan kau chitavat mooR mugadh khal khar te ||
kaagar naav la(n)gheh kat saagar birathaa kathat ham tarate ||2||
siv bira(n)ch asur sur jete kaal agan meh jarate ||
naanak saran charan kamalan kee tum(h) na ddaarahu prabh karate ||3||4||
raag malaar mahalaa panjavaa dhupadhe ghar pehilaa
ikOankaar satigur prasaadh ||
prabh mere oi bairaagee tiaagee ||
hau ik khin tis bin reh na sakau preet hamaaree laagee ||1|| rahaau ||
aun kai sa(n)g moh prabh chit aavai sa(n)t prasaadh moh jaagee ||
sun upadhes bhe man niramal gun gaae ra(n)g raa(n)gee ||1||
eih man dhei ke’ee sa(n)t meetaa kirapaal bhe baddabhaaga(n)ee ||
mahaa sukh paiaa baran na saakau ren naanak jan paagee ||2||1||5||
malaar mahalaa panjavaa ||
maiee moh preetam dheh milaiee ||
sagal sahelee sukh bhar sootee jeh ghar laal basaiee ||1|| rahaau ||
moh avagan prabh sadhaa dhiaalaa moh niragun kiaa chaturaiee ||
karau baraabar jo pria sa(n)g raata(n)ee ieh haumai kee ddeeThaiee ||1||
bhiee nimaanee saran ik taakee gur satigur purakh sukhadhaiee ||
ek nimakh meh meraa sabh dhukh kaaTiaa naanak sukh rain bihaiee ||2||2||6||
malaar mahalaa panjavaa ||
baras megh jee til bilam na laau ||
baras piaare maneh sadhaare hoi anadh sadhaa man chaau ||1|| rahaau ||
ham teree dhar suaameeaa mere too kiau manahu bisaare ||