Sri Guru Granth Sahib

ਅੰਗ ੧੨੬੮

ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥
ਮਲਾਰ ਮਹਲਾ ੫ ॥
ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
ਮਲਾਰ ਮਹਲਾ ੫ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥
ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥
ਮਲਾਰ ਮਹਲਾ ੫ ॥
ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥
ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥
ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥
ਮਲਾਰ ਮਹਲਾ ੫ ॥
ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥

Ang 1268

eisatree roop cheree kee niaaiee sobh nahee bin bharataare ||1||
binau sunio jab Thaakur merai beg aaio kirapaa dhaare ||
kahu naanak mero banio suhaago pat sobhaa bhale achaare ||2||3||7||
malaar mahalaa panjavaa ||
preetam saachaa naam dhiaai ||
dhookh dharadh binasai bhav saagar gur kee moorat ridhai basai ||1|| rahaau ||
dhusaman hate dhokhee sabh viaape har saranaiee aaiaa ||
raakhanahaarai haath dhe raakhio naam padhaarath paiaa ||1||
kar kirapaa kilavikh sabh kaaTe naam niramal man dheeaa ||
gun nidhaan naanak man vasiaa baahuR dhookh na theeaa ||2||4||8||
malaar mahalaa panjavaa ||
prabh mere preetam praan piaare ||
prem bhagat apano naam dheejai dhiaal anugrahu dhaare ||1|| rahaau ||
simarau charan tuhaare preetam ridhai tuhaaree aasaa ||
sa(n)t janaa peh karau benatee man dharasan kee piaasaa ||1||
bichhurat maran jeevan har milate jan kau dharasan dheejai ||
naam adhaar jeevan dhan naanak prabh mere kirapaa keejai ||2||5||9||
malaar mahalaa panjavaa ||
ab apane preetam siau ban aaiee ||
raajaa raam ramat sukh paio baras megh sukhadhaiee ||1|| rahaau ||
eik pal bisarat nahee sukh saagar naam navai nidh paiee ||
audhauat bhio pooran bhaavee ko bheTe sa(n)t sahaiee ||1||
sukh upaje dhukh sagal binaase paarabraham liv laiee ||
tario sa(n)saar kaThin bhai saagar har naanak charan dhiaaiee ||2||6||10||
malaar mahalaa panjavaa ||
ghanihar baras sagal jag chhaiaa ||
bhe kirapaal preetam prabh mere anadh ma(n)gal sukh paiaa ||1|| rahaau ||
miTe kales tirasan sabh boojhee paarabraham man dhiaaiaa ||
saadhasa(n)g janam maran nivaare bahur na katahoo dhaiaa ||1||
man tan naam nira(n)jan raatau charan kamal liv laiaa ||
a(n)geekaar keeo prabh apanai naanak dhaas saranaiaa ||2||7||11||
malaar mahalaa panjavaa ||
bichhurat kiau jeeve oi jeevan ||
chiteh ulaas aas milabe kee charan kamal ras peevan ||1|| rahaau ||
jin kau piaas tumaaree preetam tin kau a(n)tar naahee ||
jin kau bisarai mero raam piaaraa se mooe mar jaa(n)hee(n) ||1||