ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥
ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥
ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥
ਪੇਈਅੜੈ ਪਿਰੁ ਮੰਨਿ ਵਸਾਇਆ ॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥
ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥
ਮਾਝ ਮਹਲਾ ੩ ॥
ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥
ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥
ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥
ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥
ਹਉ ਹਉ ਕਰੇ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥
ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥
ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥
ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥
ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥
gur kai sabadh ih gufaa veechaare ||
naam nira(n)jan a(n)tar vasai muraare ||
har gun gaavai sabadh suhaae mil preetam sukh paavaniaa ||4||
jam jaagaatee dhoojai bhai kar laae ||
naavahu bhoole dhei sajaae ||
ghaRee muhat kaa lekhaa levai rateeahu maasaa tol kaddaavaniaa ||5||
peieeaRai pir chete naahee || dhoojai muThee rovai dhaahee ||
kharee kuaalio kuroop kulakhanee supanai pir nahee paavaniaa ||6||
peieeaRai pir ma(n)n vasaiaa ||
poorai gur hadhoor dhikhaiaa ||
kaaman pir raakhiaa ka(n)Th lai sabadhe pir raavai sej suhaavaniaa ||7||
aape dhevai sadh bulaae ||
aapanaa naau ma(n)n vasaae ||
naanak naam milai vaddiaaiee anadhin sadhaa gun gaavaniaa ||8||28||29||
maajh mahalaa teejaa ||
uootam janam suthaan hai vaasaa ||
satigur seveh ghar maeh udhaasaa ||
har ra(n)g raheh sadhaa ra(n)g raate har ras man tirapataavaniaa ||1||
hau vaaree jeeau vaaree paR bujh ma(n)n vasaavaniaa ||
gurmukh paReh har naam salaaheh dhar sachai sobhaa paavaniaa ||1|| rahaau ||
alakh abheau har rahiaa samaae ||
aupai na kitee paiaa jaae ||
kirapaa kare taa satigur bheTai nadharee mel milaavaniaa ||2||
dhoojai bhai paRai nahee boojhai ||
tirabidh maiaa kaaran loojhai ||
tirabidh ba(n)dhan tooTeh gur sabadhee gur sabadhee mukat karaavaniaa ||3||
eih man cha(n)chal vas na aavai ||
dhubidhaa laagai dheh dhis dhaavai ||
bikh kaa keeRaa bikh meh raataa bikh hee maeh pachaavaniaa ||4||
hau hau kare tai aap janaae ||
bahu karam karai kichh thai na paae ||
tujh te baahar kichhoo na hovai bakhase sabadh suhaavaniaa ||5||
aupajai pachai har boojhai naahee ||
anadhin dhoojai bhai firaahee ||
manmukh janam giaa hai birathaa a(n)t giaa pachhutaavaniaa ||6||
pir paradhes sigaar banaae ||
manmukh a(n)dh aaise karam kamaae ||
halat na sobhaa palat na ddoiee birathaa janam gavaavaniaa ||7||
har kaa naam kinai viralai jaataa ||
poore gur kai sabadh pachhaataa ||
anadhin bhagat kare dhin raatee sahaje hee sukh paavaniaa ||8||
sabh meh varatai eko soiee ||
gurmukh viralaa boojhai koiee ||
naanak naam rate jan soheh kar kirapaa aap milaavaniaa ||9||29||30||