Sri Guru Granth Sahib

ਅੰਗ ੧੨੭੦

ਮਲਾਰ ਮਃ ੫ ॥
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥
ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥
ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
ਮਲਾਰ ਮਹਲਾ ੫ ॥
ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥
ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥
ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥
ਦੁਖ ਸੁਖ ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥
ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਭਾਣੇ ॥

Ang 1270

malaar mahalaa panjavaa ||
prabh ko bhagat bachhal biradhaio ||
ni(n)dhak maar charan tal dheene apuno jas varataio ||1|| rahaau ||
jai jai kaar keeno sabh jag meh dhiaa jeean meh paio ||
ka(n)Th lai apuno dhaas raakhio taatee vaau na laio ||1||
a(n)geekaar keeo mere suaamee bhram bhau meT sukhaio ||
mahaa ana(n)dh karahu dhaas har ke naanak bisavaiaas man aaio ||2||14||18||
raag malaar mahalaa panjavaa chaupadhe ghar doojaa
ikOankaar satigur prasaadh ||
gurmukh dheesai braham pasaar ||
gurmukh trai guneeaa(n) bisathaar ||
gurmukh naadh bedh beechaar ||
bin gur poore ghor a(n)dhaar ||1||
mere man gur gur karat sadhaa sukh paieeaai ||
gur upadhes har hiradhai vasio saas giraas apanaa khasam dhiaaieeaai ||1|| rahaau ||
gur ke charan viTahu bal jaau ||
gur ke gun anadhin nit gaau ||
gur kee dhooR karau isanaan ||
saachee dharageh paieeaai maan ||2||
gur bohith bhavajal taaranahaar ||
gur bheTiaai na hoi jon aautaar ||
gur kee sevaa so jan paae ||
jaa kau karam likhiaa dhur aae ||3||
gur meree jeevan gur aadhaar ||
gur meree varatan gur paravaar ||
gur meraa khasam satigur saranaiee ||
naanak gur paarabraham jaa kee keem na paiee ||4||1||19||
malaar mahalaa panjavaa ||
gur ke charan hiradhai vasaae ||
kar kirapaa prabh aap milaae ||
apane sevak kau le prabh lai ||
taa kee keemat kahee na jai ||1||
kar kirapaa pooran sukhadhaate ||
tum(h)ree kirapaa te too(n) chit aaveh aaTh pahar terai ra(n)g raate ||1|| rahaau ||
gaavan sunan sabh teraa bhaanaa ||
hukam boojhai so saach samaanaa ||
jap jap jeeveh teraa naa(n)au ||
tujh bin dhoojaa naahee thaau ||2||
dhukh sukh karate hukam rajai ||
bhaanai bakhas bhaanai dhei sajai ||
dhuhaa(n) siriaa(n) kaa karataa aap ||
kurabaan jaa(n)iee tere parataap ||3||
teree keemat toohai jaaneh ||
too aape boojheh sun aap vakhaaneh ||
seiee bhagat jo tudh bhaane ||