Sri Guru Granth Sahib

ਅੰਗ ੧੨੭੩

ਮਲਾਰ ਮਹਲਾ ੫ ॥
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
ਮਲਾਰ ਮਹਲਾ ੧ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ੍ਹ ਸਰਿ ਅਵਰੁ ਨ ਕੋਈ ॥੨॥
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥

Ang 1273

malaar mahalaa panjavaa ||
he gobi(n)dh he gopaal he dhiaal laal ||1|| rahaau ||
praan naath anaath sakhe dheen dharadh nivaar ||1||
he samrath agam pooran moh miaa dhaar ||2||
a(n)dh koop mahaa bhiaan naanak paar utaar ||3||8||30||
malaar mahalaa pehilaa asaTapadheeaa ghar pehilaa
ikOankaar satigur prasaadh ||
chakavee nain na(n)eedh neh chaahai bin pir na(n)eedh na paiee ||
soor charhai priau dhekhai nainee niv niv laagai paa(n)iee ||1||
pir bhaavai prem sakhaiee ||
tis bin ghaRee nahee jag jeevaa aaisee piaas tisaiee ||1|| rahaau ||
saravar kamal kiran aakaasee bigasai sahaj subhaiee ||
preetam preet banee abh aaisee jotee jot milaiee ||2||
chaatirak jal bin priau priau Terai bilap karai bilalaiee ||
ghanahar ghor dhasau dhis barasai bin jal piaas na jaiee ||3||
meen nivaas upajai jal hee te sukh dhukh purab kamaiee ||
khin til reh na sakai pal jal bin maran jeevan tis taa(n)iee ||4||
dhan vaa(n)ddee pir dhes nivaasee sache gur peh sabadh paThaae(n)ee ||
gun sa(n)greh prabh ridhai nivaasee bhagat ratee harakhaiee ||5||
priau priau karai sabhai hai jetee gur bhaavai priau paae(n)ee ||
priau naale sadh hee sach sa(n)ge nadharee mel milaiee ||6||
sabh meh jeeau jeeau hai soiee ghaT ghaT rahiaa samaiee ||
gur parasaadh ghar hee paragaasiaa sahaje sahaj samaiee ||7||
apanaa kaaj savaarahu aape sukhadhaate gosaa(n)e(n)ee ||
gur parasaadh ghar hee pir paiaa tau naanak tapat bujhaiee ||8||1||
malaar mahalaa pehilaa ||
jaagat jaag rahai gur sevaa bin har mai ko naahee ||
anik jatan kar rahan na paavai aach kaach ddar paa(n)hee ||1||
eis tan dhan kaa kahahu garab kaisaa ||
binasat baar na laagai bavare haumai garab khapai jag aaisaa ||1|| rahaau ||
jai jagadhees prabhoo rakhavaare raakhai parakhai soiee ||
jetee hai tetee tujh hee te tum(h) sar avar na koiee ||2||
jeea upai jugat vas keenee aape gurmukh a(n)jan ||
amar anaath sarab sir moraa kaal bikaal bharam bhai kha(n)jan ||3||