ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹ੍ਹਾਲਸਿ ਰੂੜ੍ਹ੍ਹੀ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥
ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥
ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥
ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥
ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥
ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥
ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥
ਮਲਾਰ ਮਹਲਾ ੧ ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥
ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥
ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥੨॥
ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥੩॥
ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥੪॥
ਰਸਿ ਚੂਗਹਿ ਮਨਮੁਖਿ ਗਾਵਾਰਿ ॥ ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥
ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮ੍ਹ੍ਹਾਲੁ ॥੬॥
ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥
ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥
satigur sabadhee paadhar jaan ||
gur kai takeeaai saachai taan ||
naam sam(h)aalas rooR(h)ee baan ||
thai(n) bhaavai dhar lahas piraan ||2||
uooddaa(n) baisaa ek liv taar ||
gur kai sabadh naam aadhaar ||
naa jal ddoo(n)gar na uoochee dhaar ||
nij ghar vaasaa teh mag na chaalanahaar ||3||
jit ghar vaseh toohai bidh jaaneh beejau mahal na jaapai ||
satigur baajhahu samajh na hovee sabh jag dhabiaa chhaapai ||
karan palaav karai bilalaatau bin gur naam na jaapai ||
pal pa(n)kaj meh naam chhaddaae je gur sabadh sin(j)aapai ||4||
eik moorakh a(n)dhe mugadh gavaar ||
eik satigur kai bhai naam adhaar ||
saachee baanee meeThee a(n)mirat dhaar ||
jin peetee tis mokh dhuaar ||5||
naam bhai bhai ridhai vasaahee gur karanee sach baanee ||
ei(n)dh varasai dharat suhaavee ghaT ghaT jot samaanee ||
kaalar beejas dhuramat aaisee nigure kee neesaanee ||
satigur baajhahu ghor a(n)dhaaraa ddoob mue bin paanee ||6||
jo kichh keeno su prabhoo rajai ||
jo dhur likhiaa su meTanaa na jai ||
hukame baadhaa kaar kamai ||
ek sabadh raachai sach samai ||7||
chahu dhis hukam varatai prabh teraa chahu dhis naam pataala(n) ||
sabh meh sabadh varatai prabh saachaa karam milai baiaala(n) ||
jaa(n)man maranaa dheesai sir uoobhau khudhiaa nidhraa kaala(n) ||
naanak naam milai man bhaavai saachee nadhar rasaala(n) ||8||1||4||
malaar mahalaa pehilaa ||
maran mukat gat saar na jaanai ||
ka(n)The baiThee gur sabadh pachhaanai ||1||
too kaise aaR faathee jaal ||
alakh na jaacheh ridhai sam(h)aal ||1|| rahaau ||
ek jeea kai jeeaa khaahee ||
jal taratee booddee jal maahee ||2||
sarab jeea ke’ee pratapaanee ||
jab pakaRee tab hee pachhutaanee ||3||
jab gal faas paRee at bhaaree ||
uoodd na saakai pa(n)kh pasaaree ||4||
ras choogeh manmukh gaavaar ||
faathee chhooTeh gun giaan beechaar ||5||
satigur sev tooTai jamakaal ||
hiradhai saachaa sabadh sam(h)aal ||6||
gurmat saachee sabadh hai saar ||
har kaa naam rakhai ur dhaar ||7||
se dhukh aagai j bhog bilaase ||
naanak mukat nahee bin naavai saache ||8||2||5||