Sri Guru Granth Sahib

ਅੰਗ ੧੨੮

ਮਾਝ ਮਹਲਾ ੩ ॥
ਮਨਮੁਖ ਪੜਹਿ ਪੰਡਿਤ ਕਹਾਵਹਿ ॥ ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥
ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥
ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥
ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥
ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥
ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥
ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥
ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
ਮਾਝ ਮਹਲਾ ੩ ॥
ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥
ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥
ਹਉਮੈ ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥
ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥
ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥

Ang 128

maajh mahalaa teejaa ||
manmukh paReh pa(n)ddit kahaaveh ||
dhoojai bhai mahaa dhukh paaveh ||
bikhiaa maate kichh soojhai naahee fir fir joonee aavaniaa ||1||
hau vaaree jeeau vaaree haumai maar milaavaniaa ||
gur sevaa te har man vasiaa har ras sahaj peeaavaniaa ||1|| rahaau ||
vedh paReh har ras nahee aaiaa ||
vaadh vakhaaneh mohe maiaa ||
agiaanamatee sadhaa a(n)dhiaaraa gurmukh boojh har gaavaniaa ||2||
akatho katheeaai sabadh suhaavai ||
gurmatee man sacho bhaavai ||
sacho sach raveh dhin raatee ih man sach ra(n)gaavaniaa ||3||
jo sach rate tin sacho bhaavai ||
aape dhei na pachhotaavai ||
gur kai sabadh sadhaa sach jaataa mil sache sukh paavaniaa ||4||
kooR kusat tinaa mail na laagai || gur parasaadhee anadhin jaagai ||
niramal naam vasai ghaT bheetar jotee jot milaavaniaa ||5||
trai gun paReh har tat na jaaneh ||
moolahu bhule gur sabadh na pachhaaneh ||
moh biaape kichh soojhai naahee gur sabadhee har paavaniaa ||6||
vedh pukaarai tirabidh maiaa ||
manmukh na boojheh dhoojai bhaiaa ||
trai gun paReh har ek na jaaneh bin boojhe dhukh paavaniaa ||7||
jaa tis bhaavai taa aap milaae ||
gur sabadhee sahasaa dhookh chukaae ||
naanak naavai kee sachee vaddiaaiee naamo ma(n)n sukh paavaniaa ||8||30||31||
maajh mahalaa teejaa ||
niragun saragun aape soiee ||
tat pachhaanai so pa(n)ddit hoiee ||
aap tarai sagale kul taarai har naam ma(n)n vasaavaniaa ||1||
hau vaaree jeeau vaaree har ras chakh saadh paavaniaa ||
har ras chaakheh se jan niramal niramal naam dhiaavaniaa ||1|| rahaau ||
so nihakaramee jo sabadh beechaare ||
a(n)tar tat giaan haumai maare ||
naam padhaarath nau nidh paae trai gun meT samaavaniaa ||2||
haumai karai nihakaramee na hovai ||
gur parasaadhee haumai khovai ||
a(n)tar bibek sadhaa aap veechaare gur sabadhee gun gaavaniaa ||3||
har sar saagar niramal soiee || sa(n)t chugeh nit gurmukh hoiee ||
eisanaan kareh sadhaa dhin raatee haumai mail chukaavaniaa ||4||
niramal ha(n)saa prem piaar || har sar vasai haumai maar ||