ਮਃ ੩ ॥
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥
ਪਉੜੀ ॥
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥
ਸਲੋਕ ਮਃ ੫ ॥
ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥
ਮਃ ੫ ॥
ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥
ਪਉੜੀ ॥
ਸਚਾ ਸਤਿਗੁਰੁ ਸੇਵਿ ਸਚੁ ਸਮ੍ਹ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥
ਸਲੋਕ ਮਃ ੩ ॥
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥
ਮਃ ੩ ॥
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥
ਪਉੜੀ ॥
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥
mahalaa teejaa ||
baabeehaa benatee kare kar kirapaa dheh jeea dhaan ||
jal bin piaas na uootarai chhuTak jaa(n)h mere praan ||
too sukhadhaataa bea(n)t hai gunadhaataa nedhaan ||
naanak gurmukh bakhas le a(n)t belee hoi bhagavaan ||2||
pauRee ||
aape jagat upai kai gun aaugan kare beechaar ||
trai gun sarab ja(n)jaal hai naam na dhare piaar ||
gun chhodd aaugan kamaavadhe dharageh hoh khuaar ||
jooaai janam tinee haariaa kit aae sa(n)saar ||
sachai sabadh man maariaa ahinis naam piaar ||
jinee purakhee ur dhaariaa sachaa alakh apaar ||
too gunadhaataa nidhaan heh asee avaganiaar ||
jis bakhase so paisee gur sabadhee veechaar ||13||
salok mahalaa panjavaa ||
raat na vihaavee saakataa(n) jin(h)aa visarai naau ||
raatee dhinas suheleeaa naanak har gun gaa(n)au ||1||
mahalaa panjavaa ||
ratan javehar maanakaa habhe manee matha(n)n ||
naanak jo prabh bhaaniaa sachai dhar soha(n)n ||2||
pauRee ||
sachaa satigur sev sach sam(h)aaliaa ||
a(n)t khaloaa aai j satigur agai ghaaliaa ||
poh na sakai jamakaal sachaa rakhavaaliaa ||
gur saakhee jot jagai dheevaa baaliaa ||
manmukh vin naavai kooRiaar fireh betaaliaa ||
pasoo maanas cha(n)m paleTe a(n)dharahu kaaliaa ||
sabho varatai sach sachai sabadh nihaaliaa ||
naanak naam nidhaan hai poorai gur dhekhaaliaa ||14||
salok mahalaa teejaa ||
baabeehai hukam pachhaaniaa gur kai sahaj subhai ||
megh varasai dhiaa kar gooRee chhahabar lai ||
baabeehe kook pukaar reh giee sukh vasiaa man aai ||
naanak so saalaaheeaai j dhe(n)dhaa sabhanaa(n) jeeaa rijak samai ||1||
mahalaa teejaa ||
chaatirak too na jaanahee kiaa tudh vich tikhaa hai kit peetai tikh jai ||
dhoojai bhai bhara(n)miaa a(n)mirat jal palai na pai ||
nadhar kare je aapanee taa(n) satigur milai subhai ||
naanak satigur te a(n)mirat jal paiaa sahaje rahiaa samai ||2||
pauRee ||
eik van kha(n)dd baiseh jai sadh na dhevahee ||
eik paalaa kakar bha(n)n seetal jal he(n)vahee ||
eik bhasam chaR(h)aaveh a(n)g mail na dhovahee ||
eik jaTaa bikaT bikaraal kul ghar khovahee ||