Sri Guru Granth Sahib

ਅੰਗ ੧੨੮੬

ਗੁਰਮੁਖਿ ਸਬਦੁ ਸਮ੍ਹ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥
ਪਉੜੀ ॥
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥
ਸਲੋਕ ਮਃ ੧ ॥
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥ ਦੇਨੑਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥
ਮਃ ੧ ॥
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥
ਪਉੜੀ ॥
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥

Ang 1286

gurmukh sabadh sam(h)aaleeaai sache ke gun gaau ||
naanak naam rate jan niramale sahaje sach samaau ||2||
pauRee ||
pooraa satigur sev pooraa paiaa ||
poorai karam dhiaai pooraa sabadh ma(n)n vasaiaa ||
poorai giaan dhiaan mail chukaiaa ||
har sar teerath jaan manooaa naiaa ||
sabadh marai man maar dha(n)n janedhee maiaa ||
dhar sachai sachiaar sachaa aaiaa ||
puchh na sakai koi jaa(n) khasamai bhaiaa ||
naanak sach salaeh likhiaa paiaa ||18||
salok mahalaa pehilaa ||
kulahaa(n) dhe(n)dhe baavale lai(n)dhe vadde nilaj ||
choohaa khadd na maaviee tikal ba(n)n(h)ai chhaj ||
dheni(h) dhuaaiee se mareh jin kau dhen s jaeh ||
naanak hukam na jaapiee kithai jai samaeh ||
fasal ahaaRee ek naam saavanee sach naau ||
mai mahadhoodh likhaiaa khasamai kai dhar jai ||
dhuneeaa ke dhar ketaRe kete aaveh jaa(n)h ||
kete ma(n)geh ma(n)gate kete ma(n)g ma(n)g jaeh ||1||
mahalaa pehilaa ||
sau man hasatee ghiau guR khaavai pa(n)j sai dhaanaa khai ||
ddakai fookai kheh uddaavai saeh giaai pachhutai ||
a(n)dhee fook muiee dhevaanee ||
khasam miTee fir bhaanee ||
adh gulhaa chiRee kaa chugan gain chaRee bilalai ||
khasamai bhaavai ohaa cha(n)gee j kare khudhai khudhai ||
sakataa seeh maare sai miriaa sabh pichhai pai khai ||
hoi sataanaa ghurai na maavai saeh giaai pachhutai ||
a(n)dhaa kis no buk sunaavai ||
khasamai mool na bhaavai ||
ak siau preet kare ak tiddaa ak ddaalee beh khai ||
khasamai bhaavai oho cha(n)gaa j kare khudhai khudhai ||
naanak dhuneeaa chaar dhihaaRe sukh keetai dhukh hoiee ||
galaa vaale hain ghanere chhadd na sakai koiee ||
makha(n)ee miThai maranaa ||
jin too rakheh tin neR na aavai tin bhau saagar taranaa ||2||
pauRee ||
agam agochar too dhanee sachaa alakh apaar ||
too dhaataa sabh ma(n)gate iko dhevanahaar ||
jinee seviaa tinee sukh paiaa gurmatee veechaar ||
eikanaa no tudh evai bhaavadhaa maiaa naal piaar ||
gur kai sabadh salaaheeaai a(n)tar prem piaar ||
vin preetee bhagat na hoviee vin satigur na lagai piaar ||
too prabh sabh tudh sevadhe ik ddaaddee kare pukaar ||
dheh dhaan sa(n)tokheeaa sachaa naam milai aadhaar ||19||