Sri Guru Granth Sahib

ਅੰਗ ੧੨੮੯

ਸਲੋਕ ਮਃ ੧ ॥
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥
ਮਃ ੧ ॥
ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥
ਪਉੜੀ ॥
ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥
ਸਲੋਕ ਮਃ ੧ ॥
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥

Ang 1289

salok mahalaa pehilaa ||
paunai paanee aganee jeeau tin kiaa khuseeaa kiaa peeR ||
dharatee paataalee aakaasee ik dhar rahan vajeer ||
eikanaa vaddee aarajaa ik mar hoh jaheer ||
eik dhe khaeh nikhuTai naahee ik sadhaa fireh fakeer ||
hukamee saaje hukamee ddaahe ek chase meh lakh ||
sabh ko nathai nathiaa bakhase toRe nath ||
varanaa chihanaa baaharaa lekhe baajh alakh ||
kiau katheeaai kiau aakheeaai jaapai sacho sach ||
karanaa kathanaa kaar sabh naanak aap akath ||
akath kee kathaa sunei ||
ridh budh sidh giaan sadhaa sukh hoi ||1||
mahalaa pehilaa ||
ajar jarai ta nau kul ba(n)dh ||
poojai praan hovai thir ka(n)dh ||
kahaa(n) te aaiaa kahaa(n) eh jaan ||
jeevat marat rahai paravaan ||
hukamai boojhai tat pachhaanai ||
eih parasaadh guroo te jaanai ||
ho(n)dhaa faReeag naanak jaan ||
naa hau naa mai joonee paan ||2||
pauRee ||
paR(h)eeaai naam saalaeh hor budha(n)ee mithiaa ||
bin sache vaapaar janam birathiaa ||
a(n)t na paaraavaar na kin hee paiaa ||
sabh jag garab gubaar tin sach na bhaiaa ||
chale naam visaar taavan tatiaa ||
baladhee a(n)dhar tel dhubidhaa ghatiaa ||
aaiaa uThee khel firai uvatiaa ||
naanak sachai mel sachai ratiaa ||24||
salok mahalaa pehilaa ||
pahilaa(n) maasahu ni(n)miaa maasai a(n)dhar vaas ||
jeeau pai maas muh miliaa hadd cha(n)m tan maas ||
maasahu baahar kaddiaa ma(n)maa maas giraas ||
muh maasai kaa jeebh maasai kee maasai a(n)dhar saas ||
vaddaa hoaa veeaahiaa ghar lai aaiaa maas ||
maasahu hee maas uoopajai maasahu sabho saak ||
satigur miliaai hukam bujheeaai taa(n) ko aavai raas ||
aap chhuTe neh chhooTeeaai naanak bachan binaas ||1||
mahalaa pehilaa ||
maas maas kar moorakh jhagaRe giaan dhiaan nahee jaanai ||
kaun maas kaun saag kahaavai kis meh paap samaane ||
gai(n)ddaa maar hom jag ke’ee dhevatiaa kee baane ||
maas chhodd bais nak pakaReh raatee maanas khaane ||
faR kar lokaa(n) no dhikhalaaveh giaan dhiaan nahee soojhai ||
naanak a(n)dhe siau kiaa kaheeaai kahai na kahiaa boojhai ||
a(n)dhaa soi j a(n)dh kamaavai tis ridhai s lochan naahee ||
maat pitaa kee rakat nipa(n)ne machhee maas na khaa(n)hee ||