Sri Guru Granth Sahib

ਅੰਗ ੧੨੯

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥
ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥ ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥
ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥
ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥
ਮਾਝ ਮਹਲਾ ੩ ॥
ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥
ਦੇਵੀ ਦੇਵਾ ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥
ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥
ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥
ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥
ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥
ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥ ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥
ਜਿਨਿ ਸਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥
ਮਾਝ ਮਹਲਾ ੪ ॥
ਆਦਿ ਪੁਰਖੁ ਅਪਰੰਪਰੁ ਆਪੇ ॥ ਆਪੇ ਥਾਪੇ ਥਾਪਿ ਉਥਾਪੇ ॥ ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥

Ang 129

ahinis preet sabadh saachai har sar vaasaa paavaniaa ||5||
manmukh sadhaa bag mailaa haumai mal laiee ||
eisanaan karai par mail na jaiee ||
jeevat marai gur sabadh beechaarai haumai mail chukaavaniaa ||6||
ratan padhaarath ghar te paiaa ||
poorai satigur sabadh sunaiaa ||
gur parasaadh miTiaa a(n)dhiaaraa ghaT chaanan aap pachhaananiaa ||7||
aap upaae tai aape vekhai ||
satigur sevai so jan lekhai ||
naanak naam vasai ghaT a(n)tar gur kirapaa te paavaniaa ||8||31||32||
maajh mahalaa teejaa ||
maiaa moh jagat sabaiaa ||
trai gun dheeseh mohe maiaa ||
gur parasaadhee ko viralaa boojhai chauthai padh liv laavaniaa ||1||
hau vaaree jeeau vaaree maiaa moh sabadh jalaavaniaa ||
maiaa moh jalaae so har siau chit laae har dhar mahalee sobhaa paavaniaa ||1|| rahaau ||
dhevee dhevaa mool hai maiaa ||
si(n)mirat saasat ji(n)n upaiaa ||
kaam karodh pasariaa sa(n)saare aai jai dhukh paavaniaa ||2||
tis vich giaan ratan ik paiaa ||
gur parasaadhee ma(n)n vasaiaa ||
jat sat sa(n)jam sach kamaavai gur poorai naam dhiaavaniaa ||3||
peieeaRai dhan bharam bhulaanee ||
dhoojai laagee fir pachhotaanee ||
halat palat dhovai gavaae supanai sukh na paavaniaa ||4||
peieeaRai dhan ka(n)t samaale ||
gur parasaadhee vekhai naale ||
pir kai sahaj rahai ra(n)g raatee sabadh si(n)gaar banaavaniaa ||5||
safal janam jinaa satigur paiaa ||
dhoojaa bhaau gur sabadh jalaiaa ||
eko rav rahiaa ghaT a(n)tar mil satasa(n)gat har gun gaavaniaa ||6||
satigur na seve so kaahe aaiaa ||
dhirag jeevan birathaa janam gavaiaa ||
manmukh naam chit na aavai bin naavai bahu dhukh paavaniaa ||7||
jin sisaT saajee soiee jaanai ||
aape melai sabadh pachhaanai ||
naanak naam miliaa tin jan kau jin dhur masatak lekh likhaavaniaa ||8||1||32||33||
maajh mahalaa chauthhaa ||
aadh purakh apara(n)par aape ||
aape thaape thaap uthaape ||
sabh meh varatai eko soiee gurmukh sobhaa paavaniaa ||1||
hau vaaree jeeau vaaree nira(n)kaaree naam dhiaavaniaa ||