Sri Guru Granth Sahib

ਅੰਗ ੧੨੯੦

ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥
ਪਉੜੀ ॥
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥
ਸਲੋਕ ਮਃ ੧ ॥
ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥
ਮਃ ੨ ॥
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥
ਪਉੜੀ ॥
ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨੑਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

Ang 1290

eisatree purakhai jaa(n) nis melaa othai ma(n)dh kamaahee ||
maasahu ni(n)me maasahu ja(n)me ham maasai ke bhaa(n)dde ||
giaan dhiaan kachh soojhai naahee chatur kahaavai paa(n)dde ||
baahar kaa maas ma(n)dhaa suaamee ghar kaa maas cha(n)geraa ||
jeea ja(n)t sabh maasahu hoe jeei liaa vaaseraa ||
abhakh bhakheh bhakh taj chhoddeh a(n)dh guroo jin keraa ||
maasahu ni(n)me maasahu ja(n)me ham maasai ke bhaa(n)dde ||
giaan dhiaan kachh soojhai naahee chatur kahaavai paa(n)dde ||
maas puraanee maas kateba(n)ee chahu jug maas kamaanaa ||
jaj kaaj veeaaeh suhaavai othai maas samaanaa ||
eisatree purakh nipajeh maasahu paatisaeh sulataanaa(n) ||
je oi dhiseh narak jaa(n)dhe taa(n) un(h) kaa dhaan na lainaa ||
dhe(n)dhaa narak surag laidhe dhekhahu eh dhin(g)aanaa ||
aap na boojhai lok bujhaae paa(n)dde kharaa siaanaa ||
paa(n)dde too jaanai hee naahee kithahu maas upa(n)naa ||
toiahu a(n)n kamaadh kapaahaa(n) toiahu tirabhavan ga(n)naa ||
toaa aakhai hau bahu bidh hachhaa toaai bahut bikaaraa ||
ete ras chhodd hovai sa(n)niaasee naanak kahai vichaaraa ||2||
pauRee ||
hau kiaa aakhaa ik jeebh teraa a(n)t na kin hee paiaa ||
sachaa sabadh veechaar se tujh hee maeh samaiaa ||
eik bhagavaa ves kar bharamadhe vin satigur kinai na paiaa ||
dhes dhisa(n)tar bhav thake tudh a(n)dhar aap lukaiaa ||
gur kaa sabadh rata(n)n hai kar chaanan aap dhikhaiaa ||
aapanaa aap pachhaaniaa gurmatee sach samaiaa ||
aavaa gaun bajaareeaa baajaar jinee rachaiaa ||
eik thir sachaa saalaahanaa jin man sachaa bhaiaa ||25||
salok mahalaa pehilaa ||
naanak maiaa karam birakh fal a(n)mirat fal vis ||
sabh kaaran karataa kare jis khavaale tis ||1||
mahalaa doojaa ||
naanak dhuneeaa keeaa(n) vaddiaaieeaa(n) agee setee jaal ||
enee jaleeiee(n) naam visaariaa ik na chaleeaa naal ||2||
pauRee ||
sir sir hoi nibeR hukam chalaiaa ||
terai hath nibeR toohai man bhaiaa ||
kaal chalaae ba(n)n koi na rakhasee ||
jar jaravaanaa ka(n)ni(h) chaRiaa nachasee ||
satigur bohith beR sachaa rakhasee ||
agan bhakhai bhaRahaaR anadhin bhakhasee ||
faathaa chugai chog hukamee chhuTasee ||
karataa kare su hog kooR nikhuTasee ||26||