Sri Guru Granth Sahib

ਅੰਗ ੧੨੯੧

ਸਲੋਕ ਮਃ ੧ ॥
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥
ਮਃ ੧ ॥
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥
ਪਉੜੀ ਨਵੀ ਮਃ ੫ ॥
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥
ਸਲੋਕ ਮਃ ੧ ॥
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥
ਮਃ ੧ ॥
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥
ਪਉੜੀ ॥
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ

Ang 1291

salok mahalaa pehilaa ||
ghar meh ghar dhekhai dhei so satigur purakh sujaan ||
pa(n)ch sabadh dhunikaar dhun teh baajai sabadh neesaan ||
dheep loa paataal teh kha(n)dd ma(n)ddal hairaan ||
taar ghor baaji(n)tr teh saach takhat sulataan ||
sukhaman kai ghar raag sun su(n)n ma(n)ddal liv lai ||
akath kathaa beechaareeaai manasaa maneh samai ||
aulaT kamal a(n)mirat bhariaa ih man katahu na jai ||
ajapaa jaap na veesarai aadh jugaadh samai ||
sabh sakheeaa pa(n)che mile gurmukh nij ghar vaas ||
sabadh khoj ih ghar lahai naanak taa kaa dhaas ||1||
mahalaa pehilaa ||
chilimil biseeaar dhuneeaa faanee ||
kaaloob akal man gor na maanee ||
man kameen kamatareen too dhareeaau khudhaiaa ||
ek cheej mujhai dheh avar jahar cheej na bhaiaa ||
puraab khaam koojai hikamat khudhaiaa ||
man tuaanaa too kudharatee aaiaa ||
sag naanak dheebaan masataanaa nit chaRai savaiaa ||
aatas dhuneeaa khunak naam khudhaiaa ||2||
pauRee navee mahalaa panjavaa ||
sabho varatai chalat chalat vakhaaniaa ||
paarabraham paramesar gurmukh jaaniaa ||
lathe sabh vikaar sabadh neesaaniaa ||
saadhoo sa(n)g udhaar bhe nikaaniaa ||
simar simar dhaataar sabh ra(n)g maaniaa ||
paragaT bhiaa sa(n)saar mihar chhaavaaniaa ||
aape bakhas milaae sadh kurabaaniaa ||
naanak le milai khasamai bhaaniaa ||27||
salok mahalaa pehilaa ||
dha(n)nu su kaagadh kalam dha(n)n dhan bhaa(n)ddaa dhan mas ||
dhan lekhaaree naanakaa jin naam likhaiaa sach ||1||
mahalaa pehilaa ||
aape paTee kalam aap upar lekh bh too(n) ||
eko kaheeaai naanakaa dhoojaa kaahe koo ||2||
pauRee ||
too(n) aape aap varatadhaa aap banat banaiee ||
tudh bin dhoojaa ko nahee too rahiaa samaiee ||
teree gat mit toohai jaanadhaa tudh keemat paiee ||
too alakh agochar agam hai gurmat dhikhaiee ||
a(n)tar agiaan dhukh bharam hai gur giaan gavaiee ||
jis kirapaa kareh tis mel laih so naam dhiaaiee ||
too karataa purakh aga(n)m hai raviaa sabh Thaiee ||
jit too laieh sachiaa tit ko lagai naanak gun gaiee ||28||1|| sudhu