ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥
ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥ ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥
ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥ ਧਰਮ ਰਾਇ ਪਰੁਲੀ ਪ੍ਰਤਿਹਾਰੁ ॥ ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥
ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥ ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ ਚਉਰ ਢੂਲ ਜਾਂ ਚੈ ਹੈ ਪਵਣੁ ॥ ਚੇਰੀ ਸਕਤਿ ਜੀਤਿ ਲੇ ਭਵਣੁ ॥ ਅੰਡ ਟੂਕ ਜਾ ਚੈ ਭਸਮਤੀ ॥ ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥
ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥ ਨਖ ਪ੍ਰਸੇਵ ਜਾ ਚੈ ਸੁਰਸਰੀ ॥ ਸਪਤ ਸਮੁੰਦ ਜਾਂ ਚੈ ਘੜਥਲੀ ॥ ਏਤੇ ਜੀਅ ਜਾਂ ਚੈ ਵਰਤਣੀ ॥ ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥
ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ ਏਤੇ ਜੀਅ ਜਾਂ ਚੈ ਹਹਿ ਘਰੀ ॥ ਸਰਬ ਬਿਆਪਿਕ ਅੰਤਰ ਹਰੀ ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ ਸਗਲ ਭਗਤ ਜਾ ਚੈ ਨੀਸਾਣਿ ॥੫॥੧॥
ਮਲਾਰ ॥
ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥
raag malaar baanee bhagat naamadhev jeeau kee||
ikOankaar satigur prasaadh ||
seveele gopaal rai akul nira(n)jan ||
bhagat dhaan dheejai jaacheh sa(n)t jan ||1|| rahaau ||
jaa(n) chai ghar dhig dhisai saraichaa baiku(n)Th bhavan chitrasaalaa sapat lok saamaan pooreeale ||
jaa(n) chai ghar lachhimee kuaaree cha(n)dh sooraj dheevaRe kautak kaal bapuRaa koTavaalu su karaa siree ||
s aaisaa raajaa sree naraharee ||1||
jaa(n) chai ghar kulaal brahamaa chatur mukh ddaa(n)vaRaa jin bisavai sa(n)saar raacheele ||
jaa(n) kai ghar ieesar baavalaa jagat guroo tat saarakhaa giaan bhaakheele ||
paap pu(n)n jaa(n) chai ddaa(n)geeaa dhuaarai chitr gupat lekheeaa ||
dharam rai parulee pratihaar ||
suo aaisaa raajaa sree gopaal ||2||
jaa(n) chai ghar gan ga(n)dharab rikhee bapuRe ddaaddeeaa gaava(n)t aachhai ||
sarab saasatr bahu roopeeaa anagarooaa aakhaaRaa ma(n)ddaleek bol boleh kaachhe ||
chaur ddool jaa(n) chai hai pavan ||
cheree sakat jeet le bhavan ||
a(n)dd Took jaa chai bhasamatee ||
suo aaisaa raajaa tirabhavan patee ||3||
jaa(n) chai ghar kooramaa paal sahasr fanee baasak sej vaalooaa ||
aThaareh bhaar banaasapatee maalanee chhinavai karoRee megh maalaa paaneehaareeaa ||
nakh prasev jaa chai surasaree ||
sapat samu(n)dh jaa(n) chai ghaRathalee ||
ete jeea jaa(n) chai varatanee ||
suo aaisaa raajaa tirabhavan dhanee ||4||
jaa(n) chai ghar nikaT varatee arajan dhraoo prahalaadh a(n)bareek naaradh nejai sidh budh gan ga(n)dharab baanavai helaa ||
ete jeea jaa(n) chai heh gharee ||
sarab biaapik a(n)tar haree ||
pranavai naamadheau taa(n) chee aan ||
sagal bhagat jaa chai neesaan ||5||1||
malaar ||
mo kau too(n) na bisaar too na bisaar ||
too na bisaare raamieeaa ||1|| rahaau ||
aalaava(n)tee ih bhram jo hai mujh uoopar sabh kopilaa ||
soodh soodh kar maar uThaio kahaa karau baap beeThulaa ||1||
mooe hooe jau mukat dhehuge mukat na jaanai koilaa ||
e pa(n)ddeeaa mo kau ddedd kahat teree paij pichha(n)auddee hoilaa ||2||
too ju dhiaal kirapaal kaheeat hai(n) atibhuj bhio apaaralaa ||
fer dheeaa dhehuraa naame kau pa(n)ddeean kau pichhavaaralaa ||3||2||