Sri Guru Granth Sahib

ਅੰਗ ੧੨੯੩

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
ਮਲਾਰ ॥
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥
ਮਲਾਰ
ੴ ਸਤਿਗੁਰ ਪ੍ਰਸਾਦਿ ॥
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥
ਮੈਲੇ ਕਪਰੇ ਕਹਾ ਲਉ ਧੋਵਉ ॥ ਆਵੈਗੀ ਨੀਦ ਕਹਾ ਲਗੁ ਸੋਵਉ ॥੧॥
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥
ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥

Ang 1293

malaar baanee bhagat ravidhaas jee kee
ikOankaar satigur prasaadh ||
naagar janaa(n) meree jaat bikhiaat cha(n)maara(n) ||
ridhai raam gobi(n)dh gun saara(n) ||1|| rahaau ||
surasaree salal kirat baarunee re sa(n)t jan karat nahee paana(n) ||
suraa apavitr nat avar jal re surasaree milat neh hoi aana(n) ||1||
tar taar apavitr kar maaneeaai re jaise kaagaraa karat beechaara(n) ||
bhagat bhaagaut likheeaai teh uoopare poojeeaai kar namasakaara(n) ||2||
meree jaat kuT baa(n)ddalaa ddor ddova(n)taa niteh baanaarasee aas paasaa ||
ab bipr paradhaan teh kareh dda(n)ddaut tere naam saranai ravidhaas dhaasaa ||3||1||
malaar ||
har japat teuoo janaa padham kavalaas pat taas sam tul nahee aan kouoo ||
ek hee ek anek hoi bisathario aan re aan bharapoor souoo || rahaau ||
jaa kai bhaagavat lekheeaai avar nahee pekheeaai taas kee jaat aachhop chheepaa ||
biaas meh lekheeaai sanak meh pekheeaai naam kee naamanaa sapat dheepaa ||1||
jaa kai ieedh bakareedh kul guoo re badh kareh maane’eeh sekh saheedh peeraa ||
jaa kai baap vaisee karee poot aaisee saree tihoo re lok parasidh kabeeraa ||2||
jaa ke kuTa(n)b ke ddedd sabh ddor ddova(n)t fireh ajahu ba(n)naarasee aas paasaa ||
aachaar sahit bipr kareh dda(n)ddaut tin tanai ravidhaas dhaasaan dhaasaa ||3||2||
malaar
ikOankaar satigur prasaadh ||
milat piaaro praan naath kavan bhagat te ||
saadhasa(n)gat paiee param gate || rahaau ||
maile kapare kahaa lau dhovau ||
aavaigee needh kahaa lag sovau ||1||
joiee joiee jorio soiee soiee faaTio ||
jhooThai banaj uTh hee giee haaTio ||2||
kahu ravidhaas bhio jab lekho ||
joiee joiee keeno soiee soiee dhekhio ||3||1||3||