ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥
ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥
ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥
ਕਾਨੜਾ ਮਹਲਾ ੪ ॥
ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥
ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥
ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥
ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥
raag kaanaRaa chaupadhe mahalaa chauthhaa ghar pehilaa
ikOankaar sat naam karataa purakh nirabhau niravair akaal moorat ajoonee saibha(n) gur prasaadh ||
meraa man saadh janaa(n) mil hariaa ||
hau bal bal bal bal saadh janaa(n) kau mil sa(n)gat paar utariaa ||1|| rahaau ||
har har kirapaa karahu prabh apanee ham saadh janaa(n) pag pariaa ||
dhan dhan saadh jin har prabh jaaniaa mil saadhoo patit udhariaa ||1||
manooaa chalai chalai bahu bahu bidh mil saadhoo vasagat kariaa ||
jiau(n) jal ta(n)t pasaario badhak gras meenaa vasagat khariaa ||2||
har ke sa(n)t sa(n)t bhal neeke mil sa(n)t janaa mal laheeaa ||
haumai dhurat giaa sabh neekar jiau saabun kaapar kariaa ||3||
masatak lilaaT likhiaa dhur Thaakur gur satigur charan ur dhariaa ||
sabh dhaaladh dhookh bha(n)j prabh paiaa jan naanak naam udhariaa ||4||1||
kaanaRaa mahalaa chauthhaa ||
meraa man sa(n)t janaa pag ren ||
har har kathaa sunee mil sa(n)gat man koraa har ra(n)g bhen ||1|| rahaau ||
ham achit achet na jaaneh gat mit gur ke’ee suchit chiten ||
prabh dheen dhiaal keeo a(n)geekirat man har har naam japen ||1||
har ke sa(n)t mileh man preetam kaT dhevau heearaa ten ||
har ke sa(n)t mile har miliaa ham ke’ee patit paven ||2||
har ke jan uootam jag kahe’eeh jin miliaa paathar sen ||