Sri Guru Granth Sahib

ਅੰਗ ੧੨੯੫

ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥
ਤੁਮ੍ਹ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
ਕਾਨੜਾ ਮਹਲਾ ੪ ॥
ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥
ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥
ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥
ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥
ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥ ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥
ਕਾਨੜਾ ਮਹਲਾ ੪ ॥
ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥
ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥
ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥
ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥
ਤੁਮਰੇ ਜਨ ਤੁਮ੍ਹ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥
ਕਾਨੜਾ ਮਹਲਾ ੪ ॥
ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜ੍ਹ੍ਹਿ ਵੇੜ੍ਹ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥
ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥
ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥

Ang 1295

jan kee mahimaa baran na saakau oi uootam har har ken ||3||
tum(h) har saeh vadde prabh suaamee ham vanajaare raas dhen ||
jan naanak kau dhiaa prabh dhaarahu ladh vaakhar har har len ||4||2||
kaanaRaa mahalaa chauthhaa ||
jap man raam naam paragaas ||
har ke sa(n)t mil preet lagaanee viche gireh udhaas ||1|| rahaau ||
ham har hiradhai japio naam narahar prabh kirapaa karee kirapaas ||
anadhin anadh bhiaa man bigasiaa udham bhe milan kee aas ||1||
ham har suaamee preet lagaiee jitane saas le’ee ham graas ||
kilabikh dhahan bhe khin a(n)tar tooT ge maiaa ke faas ||2||
kiaa ham kiram kiaa karam kamaaveh moorakh mugadh rakhe prabh taas ||
avaganeeaare paathar bhaare satasa(n)gat mil tare taraas ||3||
jetee sirasaT karee jagadheesar te sabh uooch ham neech bikhiaas ||
hamare avagun sa(n)g gur meTe jan naanak mel le’ee prabh paas ||4||3||
kaanaRaa mahalaa chauthhaa ||
merai man raam naam japio gur vaak ||
har har kirapaa karee jagadheesar dhuramat dhoojaa bhaau gio sabh jhaak ||1|| rahaau ||
naanaa roop ra(n)g har kere ghaT ghaT raam ravio gupalaak ||
har ke sa(n)t mile har pragaTe ughar ge bikhiaa ke taak ||1||
sa(n)t janaa kee bahut bahu sobhaa jin ur dhaario har rasik rasaak ||
har ke sa(n)t mile har miliaa jaise guoo dhekh bachharaak ||2||
har ke sa(n)t janaa meh har har te jan uootam janak janaak ||
tin har hiradhai baas basaanee chhooT giee musakee musakaak ||3||
tumare jan tum(h) hee prabh ke’ee har raakh leh aapan apanaak ||
jan naanak ke sakhaa har bhaiee maat pitaa ba(n)dhap har saak ||4||4||
kaanaRaa mahalaa chauthhaa ||
mere man har har raam naam jap cheet ||
har har vasat maiaa gaRi(h) veR(h)ee gur kai sabadh leeo gaR jeet ||1|| rahaau ||
mithiaa bharam bharam bahu bhramiaa lubadho putr kalatr moh preet ||
jaise taravar kee tuchh chhaiaa khin meh binas jai dheh bheet ||1||
hamare praan preetam jan uootam jin miliaa man hoi prateet ||
parachai raam raviaa ghaT a(n)tar asathir raam raviaa ra(n)g preet ||2||