ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥
ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥
ਕਾਨੜਾ ਮਹਲਾ ੪ ॥
ਜਪਿ ਮਨ ਰਾਮ ਨਾਮ ਜਗੰਨਾਥ ॥ ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥
ਸੁਆਮੀ ਅਭੈ ਨਿਰੰਜਨ ਨਰਹਰਿ ਤੁਮ੍ਹ੍ਹ ਰਾਖਿ ਲੇਹੁ ਹਮ ਪਾਪੀ ਪਾਥ ॥ ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥
ਤੁਮ੍ਹ੍ਹ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥
ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥
ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥
ਕਾਨੜਾ ਮਹਲਾ ੪ ਪੜਤਾਲ ਘਰੁ ੫ ॥
ੴ ਸਤਿਗੁਰ ਪ੍ਰਸਾਦਿ ॥
ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥
ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥
ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥
ਕਾਨੜਾ ਮਹਲਾ ੪ ॥
ਹਰਿ ਗੁਨ ਗਾਵਹੁ ਜਗਦੀਸ ॥ ਏਕਾ ਜੀਹ ਕੀਚੈ ਲਖ ਬੀਸ ॥ ਜਪਿ ਹਰਿ ਹਰਿ ਸਬਦਿ ਜਪੀਸ ॥ ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥
ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥
har ke sa(n)t sa(n)t jan neeke jin miliaa(n) man ra(n)g ra(n)geet ||
har ra(n)g lahai na utarai kabahoo har har jai milai har preet ||3||
ham bahu paap ke’ee aparaadhee gur kaaTe kaTit kaTeet ||
har har naam dheeo mukh aaukhadh jan naanak patit puneet ||4||5||
kaanaRaa mahalaa chauthhaa ||
jap man raam naam jaga(n)naath ||
ghooman gher pare bikh bikhiaa satigur kaadd le’ee dhe haath ||1|| rahaau ||
suaamee abhai nira(n)jan narahar tum(h) raakh leh ham paapee paath ||
kaam karodh bikhiaa lobh lubhate kaasaT loh tare sa(n)g saath ||1||
tum(h) vadd purakh badd agam agochar ham ddoodd rahe paiee nahee haath ||
too parai parai apara(n)par suaamee too aapan jaaneh aap jaga(n)naath ||2||
adhirasaT agochar naam dhiaae satasa(n)gat mil saadhoo paath ||
har har kathaa sunee mil sa(n)gat har har japio akath kath kaath ||3||
hamare prabh jagadhees gusaiee ham raakh leh jaga(n)naath ||
jan naanak dhaas dhaas dhaasan ko prabh karahu kirapaa raakhahu jan saath ||4||6||
kaanaRaa mahalaa chauthhaa paRataal ghar panjavaa ||
ikOankaar satigur prasaadh ||
man jaapahu raam gupaal ||
har ratan javehar laal ||
har gurmukh ghaR Takasaal ||
har ho ho kirapaal ||1|| rahaau ||
tumare gun agam agochar ek jeeh kiaa kathai bichaaree raam raam raam raam laal ||
tumaree jee akath kathaa too too too hee jaaneh hau har jap bhiee nihaal nihaal nihaal ||1||
hamare har praan sakhaa suaamee har meetaa mere man tan jeeh har hare hare raam naam dhan maal ||
jaa ko bhaag tin leeo ree suhaag har har hare hare gun gaavai gurmat hau bal bale hau bal bale jan naanak har jap bhiee nihaal nihaal nihaal ||2||1||7||
kaanaRaa mahalaa chauthhaa ||
har gun gaavahu jagadhees ||
ekaa jeeh keechai lakh bees ||
jap har har sabadh japees ||
har ho ho kirapees ||1|| rahaau ||
har kirapaa kar suaamee ham lai har sevaa har jap jape har jap jape jap jaapau jagadhees ||
tumare jan raam japeh te uootam tin kau hau ghum ghume ghum ghum jees ||1||