Sri Guru Granth Sahib

ਅੰਗ ੧੨੯੭

ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥
ਕਾਨੜਾ ਮਹਲਾ ੪ ॥
ਭਜੁ ਰਾਮੋ ਮਨਿ ਰਾਮ ॥ ਜਿਸੁ ਰੂਪ ਨ ਰੇਖ ਵਡਾਮ ॥ ਸਤਸੰਗਤਿ ਮਿਲੁ ਭਜੁ ਰਾਮ ॥ ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥
ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥
ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥
ਕਾਨੜਾ ਮਹਲਾ ੪ ॥
ਸਤਿਗੁਰ ਚਾਟਉ ਪਗ ਚਾਟ ॥ ਜਿਤੁ ਮਿਲਿ ਹਰਿ ਪਾਧਰ ਬਾਟ ॥ ਭਜੁ ਹਰਿ ਰਸੁ ਰਸ ਹਰਿ ਗਾਟ ॥ ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥
ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥
ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥
ਕਾਨੜਾ ਮਹਲਾ ੪ ॥
ਜਪਿ ਮਨ ਗੋਬਿਦ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥
ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥
ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥
ਕਾਨੜਾ ਮਹਲਾ ੪ ॥
ਹਰਿ ਜਸੁ ਗਾਵਹੁ ਭਗਵਾਨ ॥ ਜਸੁ ਗਾਵਤ ਪਾਪ ਲਹਾਨ ॥ ਮਤਿ ਗੁਰਮਤਿ ਸੁਨਿ ਜਸੁ ਕਾਨ ॥ ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥

Ang 1297

har tum vadd vadde vadde vadd uooche so kareh j tudh bhaavees ||
jan naanak a(n)mrit peeaa gurmatee dhan dha(n)n dhan dha(n)n dha(n)n guroo saabees ||2||2||8||
kaanaRaa mahalaa chauthhaa ||
bhaj raamo man raam ||
jis roop na rekh vaddaam ||
satasa(n)gat mil bhaj raam ||
badd ho ho bhaag mathaam ||1|| rahaau ||
jit gireh ma(n)dhar har hot jaas tit ghar aanadho aana(n)dh bhaj raam raam raam ||
raam naam gun gaavahu har preetam upadhes guroo gur satiguraa sukh hot har hare har hare hare bhaj raam raam raam ||1||
sabh sisaT dhaar har tum kirapaal karataa sabh too too too raam raam raam ||
jan naanako saranaagatee dheh gurmatee bhaj raam raam raam ||2||3||9||
kaanaRaa mahalaa chauthhaa ||
satigur chaaTau pag chaaT ||
jit mil har paadhar baaT ||
bhaj har ras ras har gaaT ||
har ho ho likhe lilaaT ||1|| rahaau ||
khaT karam kiriaa kar bahu bahu bisathaar sidh saadhik jogeeaa kar jaT jaTaa jaT jaaT ||
kar bhekh na paieeaai har braham jog har paieeaai satasa(n)gatee upadhes guroo gur sa(n)t janaa khol khol kapaaT ||1||
too apara(n)par suaamee at agaahu too bharapur rahiaa jal thale har ik iko ik ekai har thaaT ||
too jaaneh sabh bidh boojheh aape jan naanak ke prabh ghaT ghaTe ghaT ghaTe ghaT har ghaaT ||2||4||10||
kaanaRaa mahalaa chauthhaa ||
jap man gobidh maadho ||
har har agam agaadho ||
mat gurmat har prabh laadho ||
dhur ho ho likhe lilaadho ||1|| rahaau ||
bikh maiaa sa(n)ch bahu chitai bikaar sukh paieeaai har bhaj sa(n)t sa(n)t sa(n)gatee mil satiguroo gur saadho ||
jiau chhuh paaras manoor bhe ka(n)chan tiau patit jan mil sa(n)gatee sudh hovat gurmatee sudh haadho ||1||
jiau kaasaT sa(n)g lohaa bahu tarataa tiau paapee sa(n)g tare saadh saadh sa(n)gatee gur satiguroo gur saadho ||
chaar baran chaar aasram hai koiee milai guroo gur naanak so aap tarai kul sagal taraadho ||2||5||11||
kaanaRaa mahalaa chauthhaa ||
har jas gaavahu bhagavaan ||
jas gaavat paap lahaan ||
mat gurmat sun jas kaan ||
har ho ho kirapaan ||1|| rahaau ||