Sri Guru Granth Sahib

ਅੰਗ ੧੩੦

ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥
ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥
ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥
ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥
ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥
ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥
ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥
ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥੮॥੧॥੩੪॥
ਮਾਝ ਮਹਲਾ ੫ ਘਰੁ ੧ ॥
ਅੰਤਰਿ ਅਲਖੁ ਨ ਜਾਈ ਲਖਿਆ ॥ ਨਾਮੁ ਰਤਨੁ ਲੈ ਗੁਝਾ ਰਖਿਆ ॥ ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥
ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥
ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥
ਸਾਚਾ ਸਾਹਿਬੁ ਗੁਰਮੁਖਿ ਜਾਪੈ ॥ ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥
ਤਿਸੁ ਘਰਿ ਸਹਜਾ ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥
ਪਹਿਲੋ ਦੇ ਤੈਂ ਰਿਜਕੁ ਸਮਾਹਾ ॥ ਪਿਛੋ ਦੇ ਤੈਂ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥
ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥

Ang 130

tis roop na rekhiaa ghaT ghaT dhekhiaa gurmukh alakh lakhaavaniaa ||1|| rahaau ||
too dhiaal kirapaal prabh soiee ||
tudh bin dhoojaa avar na koiee ||
gur parasaadh kare naam dhevai naame naam samaavaniaa ||2||
too(n) aape sachaa sirajanahaaraa ||
bhagatee bhare tere bha(n)ddaaraa ||
gurmukh naam milai man bheejai sahaj samaadh lagaavaniaa ||3||
anadhin gun gaavaa prabh tere ||
tudh saalaahee preetam mere ||
tudh bin avar na koiee jaachaa gur parasaadhee too(n) paavaniaa ||4||
agam agochar mit nahee paiee ||
apanee kirapaa kareh too(n) laih milaiee ||
poore gur kai sabadh dhiaaieeaai sabadh sev sukh paavaniaa ||5||
rasanaa gunava(n)tee gun gaavai ||
naam salaahe sache bhaavai ||
gurmukh sadhaa rahai ra(n)g raatee mil sache sobhaa paavaniaa ||6||
manmukh karam kare aha(n)kaaree ||
jooaai janam sabh baajee haaree ||
a(n)tar lobh mahaa gubaaraa fir fir aavan jaavaniaa ||7||
aape karataa dhe vaddiaaiee || jin kau aap likhat dhur paiee ||
naanak naam milai bhau bha(n)jan gur sabadhee sukh paavaniaa ||8||1||34||
maajh mahalaa panjavaa ghar pehilaa ||
a(n)tar alakh na jaiee lakhiaa ||
naam ratan lai gujhaa rakhiaa ||
agam agochar sabh te uoochaa gur kai sabadh lakhaavaniaa ||1||
hau vaaree jeeau vaaree kal meh naam sunaavaniaa ||
sa(n)t piaare sachai dhaare vaddabhaagee dharasan paavaniaa ||1|| rahaau ||
saadhik sidh jisai kau firadhe ||
brahame i(n)dhr dhiaain hiradhe ||
koT teteesaa khojeh taa kau gur mil hiradhai gaavaniaa ||2||
aaTh pahar tudh jaape pavanaa ||
dharatee sevak paik charanaa ||
khaanee baanee sarab nivaasee sabhanaa kai man bhaavaniaa ||3||
saachaa saahib gurmukh jaapai ||
poore gur kai sabadh sin(j)aapai ||
jin peeaa seiee tirapataase sache sach aghaavaniaa ||4||
tis ghar sahajaa soiee suhelaa ||
anadh binodh kare sadh kelaa ||
so dhanava(n)taa so vadd saahaa jo gur charanee man laavaniaa ||5||
pahilo dhe tai(n) rijak samaahaa ||
pichho dhe tai(n) ja(n)t upaahaa ||
tudh jevadd dhaataa avar na suaamee lavai na koiee laavaniaa ||6||
jis too(n) tuThaa so tudh dhiaae ||
saadh janaa kaa ma(n)tr kamaae ||
aap tarai sagale kul taare tis dharageh Thaak na paavaniaa ||7||