ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
ਕਾਨੜਾ ਮਹਲਾ ੫ ॥
ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥
ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥
ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
ਕਾਨੜਾ ਅਸਟਪਦੀਆ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥
ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥
ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥
ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥
ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥
ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥
ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥
ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥
ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥
ਕਾਨੜਾ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥
bhai bhai bhagat nihaal naanak sadhaa sadhaa kurabaan ||2||4||49||
kaanaRaa mahalaa panjavaa ||
karat karat charach charach characharee ||
jog dhiaan bhekh giaan firat firat dharat dharat dharacharee ||1|| rahaau ||
aha(n) aha(n) ahai avar mooR mooR mooR bavariee ||
jat jaat jaat jaat sadhaa sadhaa sadhaa sadhaa kaal hiee ||1||
maan maan maan tiaag mrit mrit nikaT nikaT sadhaa hiee ||
har hare hare bhaaj kahat naanak sunahu re mooR bin bhajan bhajan bhajan ahilaa janam giee ||2||5||50||12||62||
kaanaRaa asaTapadheeaa mahalaa chauthhaa ghar pehilaa
ikOankaar satigur prasaadh ||
jap man raam naam sukh paavaigo ||
jiau jiau japai tivai sukh paavai satigur sev samaavaigo ||1|| rahaau ||
bhagat janaa(n) kee khin khin lochaa naam japat sukh paavaigo ||
an ras saadh ge sabh neekar bin naavai kichh na sukhaavaigo ||1||
gurmat har har meeThaa laagaa gur meeThe bachan kaddaavaigo ||
satigur baanee purakh purakhotam baanee siau chit laavaigo ||2||
gurbaanee sunat meraa man dhraviaa man bheenaa nij ghar aavaigo ||
teh anahat dhunee baajeh nit baaje neejhar dhaar chuaavaigo ||3||
raam naam ik til til gaavai man gurmat naam samaavaigo ||
naam sunai naamo man bhaavai naame hee tirapataavaigo ||4||
kanik kanik pahire bahu ka(n)ganaa kaapar bhaa(n)t banaavaigo ||
naam binaa sabh feek fikaane janam marai fir aavaigo ||5||
maiaa paTal paTal hai bhaaree ghar ghooman gher ghulaavaigo ||
paap bikaar manoor sabh bhaare bikh dhutar tario na jaavaigo ||6||
bhau bairaag bhiaa hai bohith gur khevaT sabadh taraavaigo ||
raam naam har bheTeeaai har raamai naam samaavaigo ||7||
agiaan lai savaaliaa gur giaanai lai jagaavaigo ||
naanak bhaanai aapanai jiau bhaavai tivai chalaavaigo ||8||1||
kaanaRaa mahalaa chauthhaa ||
jap man har har naam taraavaigo ||
jo jo japai soiee gat paavai jiau dhraoo prahilaadh samaavaigo ||1|| rahaau ||