ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥
ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥
ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥
ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥
ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥
ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥
ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥
ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥
ਕਾਨੜਾ ਮਹਲਾ ੪ ॥
ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥
ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥
ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥
ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥
ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥
ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥
ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥
kirapaa kirapaa kirapaa kar har jeeau kar kirapaa naam lagaavaigo ||
kar kirapaa satiguroo milaavahu mil satigur naam dhiaavaigo ||1||
janam janam kee haumai mal laagee mil sa(n)gat mal leh jaavaigo ||
jiau lohaa tario sa(n)g kaasaT lag sabadh guroo har paavaigo ||2||
sa(n)gat sa(n)t milahu satasa(n)gat mil sa(n)gat har ras aavaigo ||
bin sa(n)gat karam karai abhimaanee kadd paanee cheekaR paavaigo ||3||
bhagat janaa ke har rakhavaare jan har ras meeTh lagaavaigo ||
khin khin naam dhei vaddiaaiee satigur upadhes samaavaigo ||4||
bhagat janaa kau sadhaa niv raheeaai jan niveh taa fal gun paavaigo ||
jo ni(n)dhaa dhusaT kareh bhagataa kee haranaakhas jiau pach jaavaigo ||5||
braham kamal put meen biaasaa tap taapan pooj karaavaigo ||
jo jo bhagat hoi so poojahu bharaman bharam chukaavaigo ||6||
jaat najaat dhekh mat bharamahu suk janak pagee(n) lag dhiaavaigo ||
jooThan jooTh piee sir uoopar khin manooaa til na ddulaavaigo ||7||
janak janak baiThe si(n)ghaasan nau munee dhoor lai laavaigo ||
naanak kirapaa kirapaa kar Thaakur mai dhaasan dhaas karaavaigo ||8||2||
kaanaRaa mahalaa chauthhaa ||
man gurmat ras gun gaavaigo ||
jihavaa ek hoi lakh koTee lakh koTee koT dhiaavaigo ||1|| rahaau ||
sahas fanee japio sekhanaagai har japatiaa a(n)t na paavaigo ||
too athaahu at agam agam hai mat gurmat man Thaharaavaigo ||1||
jin too japio teiee jan neeke har japatiahu kau sukh paavaigo ||
bidhar dhaasee sut chhok chhoharaa kirasan a(n)k gal laavaigo ||2||
jal te opat bhiee hai kaasaT kaasaT a(n)g taraavaigo ||
raam janaa har aap savaare apanaa biradh rakhaavaigo ||3||
ham paathar loh loh badd paathar gur sa(n)gat naav taraavaigo ||
jiau satasa(n)gat tario julaaho sa(n)t janaa man bhaavaigo ||4||
khare kharoe baiThat uooThat maarag pa(n)th dhiaavaigo ||
satigur bachan bachan hai satigur paadhar mukat janaavaigo ||5||
saasan saas saas bal paiee hai nihasaasan naam dhiaavaigo ||
gur parasaadhee haumai boojhai tau gurmat naam samaavaigo ||6||