ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥
ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥
ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥
ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥
ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥
ਕਾਨੜਾ ਮਹਲਾ ੪ ॥
ਮਨੁ ਸਤਿਗੁਰ ਸਰਨਿ ਧਿਆਵੈਗੋ ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥
pa(n)kaj moh nigharat hai praanee gur nigharat kaadd kaddaavaigo ||
traeh traeh saran jan aae gur haathee dhe nikalaavaigo ||4||
supana(n)tar sa(n)saar sabh baajee sabh baajee khel khilaavaigo ||
laahaa naam gurmat lai chaalahu har dharageh paidhaa jaavaigo ||5||
haumai karai karaavai haumai paap koile aan jamaavaigo ||
aaiaa kaal dhukhadhaiee hoe jo beeje so khavalaavaigo ||6||
sa(n)tahu raam naam dhan sa(n)chahu lai kharach chale pat paavaigo ||
khai kharach dheveh bahuteraa har dhedhe toT na aavaigo ||7||
raam naam dhan hai ridh a(n)tar dhan gur saranaiee paavaigo ||
naanak dhiaa dhiaa kar dheenee dhukh dhaaladh bha(n)j samaavaigo ||8||5||
kaanaRaa mahalaa chauthhaa ||
man satigur saran dhiaavaigo ||
lohaa hiran hovai sa(n)g paaras gun paaras ko hoi aavaigo ||1|| rahaau ||
satigur mahaa purakh hai paaras jo laagai so fal paavaigo ||
jiau gur upadhes tare prahilaadhaa gur sevak paij rakhaavaigo ||1||
satigur bachan bachan hai neeko gur bachanee a(n)mrit paavaigo ||
jiau a(n)bareek amaraa padh paae satigur mukh bachan dhiaavaigo ||2||
satigur saran saran man bhaiee sudhaa sudhaa kar dhiaavaigo ||
dhiaal dheen bhe hai satigur har maarag pa(n)th dhikhaavaigo ||3||
satigur saran pe se thaape tin raakhan kau prabh aavaigo ||
je ko sar sa(n)dhai jan uoopar fir ulaTo tisai lagaavaigo ||4||
har har har har har sar seveh tin dharageh maan dhivaavaigo ||
gurmat gurmat gurmat dhiaaveh har gal mil mel milaavaigo ||5||
gurmukh naadh bedh hai gurmukh gur parachai naam dhiaavaigo ||
har har roop har roopo hovai har jan kau pooj karaavaigo ||6||
saakat nar satigur nahee keeaa te bemukh har bharamaavaigo ||
lobh lahar suaan kee sa(n)gat bikh maiaa kara(n)g lagaavaigo ||7||
raam naam sabh jag kaa taarak lag sa(n)gat naam dhiaavaigo ||
naanak raakh raakh prabh mere satasa(n)gat raakh samaavaigo ||8||6||
chhakaa 1 ||