Sri Guru Granth Sahib

ਅੰਗ ੧੩੧੩

ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥
ਪਉੜੀ ॥
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥
ਸਲੋਕ ਮਃ ੪ ॥
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥
ਮਃ ੪ ॥
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥
ਪਉੜੀ ॥
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥
ਸਲੋਕ ਮਃ ੪ ॥
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥
ਮਃ ੪ ॥
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥
ਪਉੜੀ ॥

Ang 1313

govidh govidh govidh jap mukh uoojalaa paradhaan ||
naanak gur govi(n)dh har jit mil har paiaa naam ||2||
pauRee ||
too(n) aape hee sidh saadhiko too aape hee jug jogeeaa ||
too aape hee ras raseeaRaa too aape hee bhog bhogeeaa ||
too aape aap varatadhaa too aape kareh su hogeeaa ||
satasa(n)gat satigur dha(n)n dhanuo dha(n)n dha(n)n dhano jit mil har bulag bulogeeaa ||
sabh kahahu mukhahu har har hare har har hare har bolat sabh paap lahogeeaa ||1||
salok mahalaa chauthhaa ||
har har har har naam hai gurmukh paavai koi ||
haumai mamataa naas hoi dhuramat kaddai dhoi ||
naanak anadhin gun ucharai jin kau dhur likhiaa hoi ||1||
mahalaa chauthhaa ||
har aape aap dhiaal har aape kare su hoi ||
har aape aap varatadhaa har jevadd avar na koi ||
jo har prabh bhaavai so theeaai jo har prabh kare su hoi ||
keemat kinai na paieeaa bea(n)t prabhoo har soi ||
naanak gurmukh har saalaahiaa tan man seetal hoi ||2||
pauRee ||
sabh jot teree jagajeevanaa too ghaT ghaT har ra(n)g ra(n)ganaa ||
sabh dhiaaveh tudh mere preetamaa too sat sat purakh nira(n)janaa ||
eik dhaataa sabh jagat bhikhaareeaa har jaacheh sabh ma(n)g ma(n)ganaa ||
sevak Thaakur sabh toohai toohai gurmatee har cha(n)g cha(n)ganaa ||
sabh kahahu mukhahu rikheekes hare rikheekes hare jit paaveh sabh fal falanaa ||2||
salok mahalaa chauthhaa ||
har har naam dhiaai man har dharageh paaveh maan ||
jo ichheh so fal paisee gur sabadhee lagai dhiaan ||
kilavikh paap sabh kaTe’eeh haumai chukai gumaan ||
gurmukh kamal vigasiaa sabh aatam braham pachhaan ||
har har kirapaa dhaar prabh jan naanak jap har naam ||1||
mahalaa chauthhaa ||
har har naam pavit hai naam japat dhukh jai ||
jin kau poorab likhiaa tin man vasiaa aai ||
satigur kai bhaanai jo chalai tin dhaaladh dhukh leh jai ||
aapanai bhaanai kinai na paio jan vekhahu man pateeaai ||
jan naanak dhaasan dhaas hai jo satigur laage pai ||2||
pauRee ||