ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
ਸਲੋਕ ਮਃ ੪ ॥
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
ਮਃ ੪ ॥
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥
ਪਉੜੀ ॥
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
ਸਲੋਕ ਮਃ ੪ ॥
ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥
ਮਃ ੪ ॥
ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥
too(n) thaan thana(n)tar bharapoor heh karate sabh teree banat banaavanee ||
ra(n)g para(n)g sisaT sabh saajee bahu bahu bidh bhaa(n)t upaavanee ||
sabh teree jot jotee vich varateh gurmatee tudhai laavanee ||
jin hoh dhiaal tin satigur meleh mukh gurmukh har samajhaavanee ||
sabh bolahu raam ramo sree raam ramo jit dhaaladh dhukh bhukh sabh leh jaavanee ||3||
salok mahalaa chauthhaa ||
har har a(n)mrit naam ras har a(n)mrit har ur dhaar ||
vich sa(n)gat har prabh varatadhaa bujhahu sabadh veechaar ||
man har har naam dhiaaiaa bikh haumai kaddee maar ||
jin har har naam na chetio tin jooaai janam sabh haar ||
gur tuThai har chetaiaa har naamaa har ur dhaar ||
jan naanak te mukh ujale tit sachai dharabaar ||1||
mahalaa chauthhaa ||
har keerat utam naam hai vich kalijug karanee saar ||
mat gurmat keerat paieeaai har naamaa har ur haar ||
vaddabhaagee jin har dhiaaiaa tin saupiaa har bha(n)ddaar ||
bin naavai j karam kamaavane nit haumai hoi khuaar ||
jal hasatee mal naavaaleeaai sir bhee fir paavai chhaar ||
har melahu satigur dhiaa kar man vasai eka(n)kaar ||
jin gurmukh sun har ma(n)niaa jan naanak tin jaikaar ||2||
pauRee ||
raam naam vakhar hai uootam har naik purakh hamaaraa ||
har khel keeaa har aape varatai sabh jagat keeaa vanajaaraa ||
sabh jot teree jotee vich karate sabh sach teraa paasaaraa ||
sabh dhiaaveh tudh safal se gaaveh gurmatee har nira(n)kaaraa ||
sabh chavahu mukhahu jaga(n)naath jaga(n)naath jagajeevano jit bhavajal paar utaaraa ||4||
salok mahalaa chauthhaa ||
hamaree jihabaa ek prabh har ke gun agam athaeh ||
ham kiau kar japeh iaaniaa har tum vadd agam agaeh ||
har dheh prabhoo mat uootamaa gur satigur kai pag paeh ||
satasa(n)gat har mel prabh ham paapee sa(n)g taraeh ||
jan naanak kau har bakhas laih har tuThai mel milaeh ||
har kirapaa kar sun benatee ham paapee kiram taraeh ||1||
mahalaa chauthhaa ||
har karahu kirapaa jagajeevanaa gur satigur mel dhiaal ||
gur sevaa har ham bhaieeaa har hoaa har kirapaal ||