ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥
ਸਲੋਕੁ ਮਃ ੪ ॥
ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥
ਮਃ ੪ ॥
ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥
ਪਉੜੀ ॥
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥
ਸਲੋਕ ਮਃ ੪ ॥
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥
ਮਃ ੪ ॥
ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਪਉੜੀ ॥
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥
ਸਲੋਕ ਮਃ ੪ ॥
ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥
sabh dha(n)n kahahu gur satiguroo gur satiguroo jit mil har paRadhaa kajiaa ||7||
salok mahalaa chauthhaa ||
bhagat sarovar uchhalai subhar bhare vaha(n)n ||
jinaa satigur ma(n)niaa jan naanak vadd bhaag laha(n)n ||1||
mahalaa chauthhaa ||
har har naam asa(n)kh har har ke gun kathan na jaeh ||
har har agam agaadh har jan kit bidh mileh milaeh ||
har har jas japat japa(n)t jan ik til nahee keemat pai ||
jan naanak har agam prabh har mel laih laR lai ||2||
pauRee ||
har agam agochar agam har kiau kar har dharasan pikhaa ||
kichh vakhar hoi su varaneeaai tis roop na rikhaa ||
jis bujhaae aap bujhai dhei soiee jan dhikhaa ||
satasa(n)gat satigur chaTasaal hai jit har gun sikhaa ||
dhan dha(n)nu su rasanaa dha(n)n kar dha(n)nu su paadhaa satiguroo jit mil har lekhaa likhaa ||8||
salok mahalaa chauthhaa ||
har har naam a(n)mrit hai har japeeaai satigur bhai ||
har har naam pavit hai har japat sunat dhukh jai ||
har naam tinee aaraadhiaa jin masatak likhiaa dhur pai ||
har dharageh jan painaieean jin har man vasiaa aai ||
jan naanak te mukh ujale jin har suniaa man bhai ||1||
mahalaa chauthhaa ||
har har naam nidhaan hai gurmukh paiaa jai ||
jin dhur masatak likhiaa tin satigur miliaa aai ||
tan man seetal hoiaa saa(n)t vasee man aai ||
naanak har har chaudhiaa sabh dhaaladh dhukh leh jai ||2||
pauRee ||
hau vaariaa tin kau sadhaa sadhaa jinaa satigur meraa piaaraa dhekhiaa ||
tin kau miliaa meraa satiguroo jin kau dhur masatak lekhiaa ||
har agam dhiaaiaa gurmatee tis roop nahee prabh rekhiaa ||
gur bachan dhiaaiaa jinaa agam har te Thaakur sevak ral ekiaa ||
sabh kahahu mukhahu nar narahare nar narahare nar narahare har laahaa har bhagat visekhiaa ||9||
salok mahalaa chauthhaa ||
raam naam ram rav rahe ram raamo raam rameet ||
ghaT ghaT aatam raam hai prabh khel keeo ra(n)g reet ||
har nikaT vasai jagajeevanaa paragaas keeo gur meet ||
Previous