ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥
ਮਃ ੪ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥
ਪਉੜੀ ॥
ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
ਸਲੋਕ ਮਃ ੪ ॥
ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥
ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
ਮਃ ੪ ॥
ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥
ਪਉੜੀ ॥
ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
ਸਲੋਕ ਮਃ ੪ ॥
ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥
har suaamee har prabh tin mile jin likhiaa dhur har preet ||
jan naanak naam dhiaaiaa gur bachan japio man cheet ||1||
mahalaa chauthhaa ||
har prabh sajan loR lahu bhaag vasai vaddabhaag ||
gur poorai dhekhaaliaa naanak har liv laag ||2||
pauRee ||
dhan dhan suhaavee safal ghaRee jit har sevaa man bhaanee ||
har kathaa sunaavahu mere gursikhahu mere har prabh akath kahaanee ||
kiau paieeaai kiau dhekheeaai meraa har prabh sughaR sujaanee ||
har mel dhikhaae aap har gur bachanee naam samaanee ||
tin viTahu naanak vaariaa jo japadhe har nirabaanee ||10||
salok mahalaa chauthhaa ||
har prabh rate loinaa giaan a(n)jan gur dhei ||
mai prabh sajan paiaa jan naanak sahaj milei ||1||
mahalaa chauthhaa ||
gurmukh a(n)tar saa(n)t hai man tan naam samai ||
naam chitavai naamo paRai naam rahai liv lai ||
naam padhaarath paieeaai chi(n)taa giee bilai ||
satigur miliaai naam uoopajai tirasanaa bhukh sabh jai ||
naanak naame ratiaa naamo palai pai ||2||
pauRee ||
tudh aape jagat upai kai tudh aape vasagat keetaa ||
eik manmukh kar haaraian ikanaa mel guroo tinaa jeetaa ||
har uootam har prabh naam hai gur bachan sabhaagai leetaa ||
dhukh dhaaladh sabho leh giaa jaa(n) naau guroo har dheetaa ||
sabh sevahu mohano manmohano jagamohano jin jagat upai sabho vas keetaa ||11||
salok mahalaa chauthhaa ||
man a(n)tar haumai rog hai bhram bhoole manmukh dhurajanaa ||
naanak rog van(j)ai mil satigur saadhoo sajanaa ||1||
mahalaa chauthhaa ||
man tan taam sagaaravaa jaa(n) dhekhaa har naine ||
naanak so prabh mai milai hau jeevaa sadh sune ||2||
pauRee ||
jaga(n)naath jagadheesar karate apara(n)par purakh atol ||
har naam dhiaavahu mere gursikhahu har uootam har naam amol ||
jin dhiaaiaa hiradhai dhinas raat te mile nahee har rol ||
vaddabhaagee sa(n)gat milai gur satigur pooraa bol ||
sabh dhiaavahu nar naaraino naaraino jit chookaa jam jhagaR jhagol ||12||
salok mahalaa chauthhaa ||
har jan har har chaudhiaa sar sa(n)dhiaa gaavaar ||
naanak har jan har liv ubare jin sa(n)dhiaa tis fir maar ||1||