Sri Guru Granth Sahib

ਅੰਗ ੧੩੧੯

ਰਾਗੁ ਕਲਿਆਨ ਮਹਲਾ ੪
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥
ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥
ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥
ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ ਤੁਮ੍ਹ੍ਹ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥
ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥
ਕਲਿਆਨੁ ਮਹਲਾ ੪ ॥
ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥
ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥
ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥
ਜਨ ਕੇ ਤੁਮ੍ਹ੍ਹ ਹਰਿ ਰਾਖੇ ਸੁਆਮੀ ਤੁਮ੍ਹ੍ਹ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥
ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥ ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥
ਕਲਿਆਨ ਮਹਲਾ ੪ ॥

Ang 1319

raag kaliaan mahalaa chauthhaa
ikOankaar satinaam karataa purakh nirabhau niravair akaal moorat ajoonee saibha(n) gur prasaadh ||
raamaa ram raamai a(n)t na paiaa ||
ham baarik pratipaare tumare too badd purakh pitaa meraa maiaa ||1|| rahaau ||
har ke naam asa(n)kh agam heh agam agam har raiaa ||
gunee giaanee surat bahu keenee ik til nahee keemat paiaa ||1||
gobidh gun gobidh sadh gaaveh gun gobidh a(n)t na paiaa ||
too amit atol apara(n)par suaamee bahu japeeaai thaeh na paiaa ||2||
ausatat kareh tumaree jan maadhau gun gaaveh har raiaa ||
tum(h) jal nidh ham meene tumare teraa a(n)t na katahoo paiaa ||3||
jan kau kirapaa karahu madhasoodhan har dhevahu naam japaiaa ||
mai moorakh a(n)dhule naam Tek hai jan naanak gurmukh paiaa ||4||1||
kaliaan mahalaa chauthhaa ||
har jan gun gaavat hasiaa ||
har har bhagat banee mat gurmat dhur masatak prabh likhiaa ||1|| rahaau ||
gur ke pag simarau dhin raatee man har har har basiaa ||
har har har keerat jag saaree ghas cha(n)dhan jas ghasiaa ||1||
har jan har har har liv laiee sabh saakat khoj piaa ||
jiau kirat sa(n)jog chalio nar ni(n)dhak pag naagan chhuh jaliaa ||2||
jan ke tum(h) har raakhe suaamee tum(h) jug jug jan rakhiaa ||
kahaa bhiaa dhait karee bakheelee sabh kar kar jhar pariaa ||3||
jete jeea ja(n)t prabh ke’ee sabh kaalai mukh grasiaa ||
har jan har har har prabh raakhe jan naanak saran piaa ||4||2||
kaliaan mahalaa chauthhaa ||