Sri Guru Granth Sahib

ਅੰਗ ੧੩੨

ਅੰਧ ਕੂਪ ਤੇ ਕੰਢੈ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥ ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥
ਐਥੈ ਓਥੈ ਤੂੰਹੈ ਰਖਵਾਲਾ ॥ ਮਾਤ ਗਰਭ ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥
ਕਿਆ ਗੁਣ ਤੇਰੇ ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥੬॥
ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥
ਤੂੰ ਊਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥
ਮਾਝ ਮਹਲਾ ੫ ਘਰੁ ੨ ॥
ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥
ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥
ਜੋ ਸਿਮਰੰਦੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥
ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥
ਹਰਿ ਅਮਿਉ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥
ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥
ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥
ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥
ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥
ੴ ਸਤਿਗੁਰ ਪ੍ਰਸਾਦਿ ॥
ਮਾਝ ਮਹਲਾ ੫ ਘਰੁ ੩ ॥
ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥
ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥
ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥

Ang 132

a(n)dh koop te ka(n)ddai chaaRe ||
kar kirapaa dhaas nadhar nihaale ||
gun gaaveh pooran abinaasee keh sun toT na aavaniaa ||4||
aaithai othai too(n)hai rakhavaalaa ||
maat garabh meh tum hee paalaa ||
maiaa agan na pohai tin kau ra(n)g rate gun gaavaniaa ||5||
kiaa gun tere aakh samaalee ||
man tan a(n)tar tudh nadhar nihaalee ||
too(n) meraa meet saajan meraa suaamee tudh bin avar na jaananiaa ||6||
jis kau too(n) prabh bhiaa sahaiee ||
tis tatee vaau na lagai kaiee ||
too saahib saran sukhadhaataa satasa(n)gat jap pragaTaavaniaa ||7||
too(n) uooch athaahu apaar amolaa ||
too(n) saachaa saahib dhaas teraa golaa ||
too(n) meeraa saachee Thakuraiee naanak bal bal jaavaniaa ||8||3||37||
maajh mahalaa panjavaa ghar doojaa ||
nit nit dhay samaaleeaai ||
mool na manahu visaareeaai || rahaau ||
sa(n)taa sa(n)gat paieeaai ||
jit jam kai pa(n)th na jaieeaai ||
tosaa har kaa naam lai tere kuleh na laagai gaal jeeau ||1||
jo simara(n)dhe saa(n)ieeaai ||
narak na seiee paieeaai ||
tatee vaau na lagiee jin man vuThaa aai jeeau ||2||
seiee su(n)dhar sohane ||
saadhasa(n)g jin baihane ||
har dhan jinee sa(n)jiaa seiee ga(n)bheer apaar jeeau ||3||
har amiau rasain peeveeaai ||
muh ddiThai jan kai jeeveeaai ||
kaaraj sabh savaar lai nit poojahu gur ke paav jeeau ||4||
jo har keetaa aapanaa || tineh gusaiee jaapanaa ||
so sooraa paradhaan so masatak jis dhai bhaag jeeau ||5||
man ma(n)dhe prabh avagaaheeaa ||
eh ras bhogan paatisaaheeaa ||
ma(n)dhaa mool na upajio tare sachee kaarai laag jeeau ||6||
karataa ma(n)n vasaiaa ||
janamai kaa fal paiaa ||
man bhaava(n)dhaa ka(n)t har teraa thir hoaa sohaag jeeau ||7||
aTal padhaarath paiaa ||
bhai bha(n)jan kee saranaiaa ||
lai a(n)chal naanak taarian jitaa janam apaar jeeau ||8||4||38||
ikOankaar satigur prasaadh ||
maajh mahalaa panjavaa ghar teejaa ||
har jap jape man dheere ||1|| rahaau ||
simar simar gurdheau miT ge bhai dhoore ||1||
saran aavai paarabraham kee taa fir kaahe jhoore ||2||