Sri Guru Granth Sahib

ਅੰਗ ੧੩੪੮

ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥
ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥
ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥
ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥
ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥੪॥
ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥
ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥
ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ ਨ ਠਾਈ ॥੭॥
ਜਿਸ ਨੋ ਭਏ ਗੋੁਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥
ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥
ਪ੍ਰਭਾਤੀ ਮਹਲਾ ੫ ॥
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥
ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥
ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥
ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥
ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥
ਮੰਗਲ ਸੂਖ ਕਲਿਆਣ ਤਿਥਾਈਂ ॥

Ang 1348

man meh karodh mahaa aha(n)kaaraa ||
poojaa kareh bahut bisathaaraa ||
kar isanaan tan chakar banaae ||
a(n)tar kee mal kab hee na jaae ||1||
eit sa(n)jam prabh kin hee na paiaa ||
bhagautee mudhraa man mohiaa maiaa ||1|| rahaau ||
paap kareh pa(n)chaa(n) ke bas re ||
teerath nai kaheh sabh utare ||
bahur kamaaveh hoi nisa(n)k ||
jam pur baa(n)dh khare kaala(n)k ||2||
ghooghar baadh bajaaveh taalaa ||
a(n)tar kapaT fireh betaalaa ||
varamee maaree saap na mooaa ||
prabh sabh kichh jaanai jin too keeaa ||3||
poo(n)ar taap geree ke basatraa ||
apadhaa kaa maariaa gireh te nasataa ||
dhes chhodd paradheseh dhaiaa ||
pa(n)ch cha(n)ddaal naale lai aaiaa ||4||
kaan farai hiraae Tookaa ||
ghar ghar maa(n)gai tirapataavan te chookaa ||
banitaa chhodd badh nadhar par naaree ||
ves na paieeaai mahaa dhukhiaaree ||5||
bolai naahee hoi baiThaa monee ||
a(n)tar kalap bhavaieeaai jonee ||
a(n)n te rahataa dhukh dhehee sahataa ||
hukam na boojhai viaapiaa mamataa ||6||
bin satigur kinai na paiee param gate ||
poochhahu sagal bedh si(n)mrite ||
manmukh karam karai ajaiee ||
jiau baaloo ghar Thaur na Thaiee ||7||
jis no bhe guobi(n)dh dhiaalaa ||
gur kaa bachan tin baadhio paalaa ||
koT madhe koiee sa(n)t dhikhaiaa ||
naanak tin kai sa(n)g taraiaa ||8||
je hovai bhaag taa dharasan paieeaai ||
aap tarai sabh kuTa(n)b taraieeaai ||1|| rahaau dhoojaa ||2||
prabhaatee mahalaa panjavaa ||
simarat naam kilabikh sabh kaaTe ||
dharam rai ke kaagar faaTe ||
saadhasa(n)gat mil har ras paiaa ||
paarabraham ridh maeh samaiaa ||1||
raam ramat har har sukh paiaa ||
tere dhaas charan saranaiaa ||1|| rahaau ||
chookaa gaun miTiaa a(n)dhiaar ||
gur dhikhalaiaa mukat dhuaar ||
har prem bhagat man tan sadh raataa ||
prabhoo janaiaa tab hee jaataa ||2||
ghaT ghaT a(n)tar raviaa soi ||
tis bin beejo naahee koi ||
bair birodh chhedhe bhai bharamaa(n) ||
prabh pu(n)n aatamai keene dharamaa ||3||
mahaa tara(n)g te kaa(n)ddai laagaa ||
janam janam kaa TooTaa gaa(n)ddaa ||
jap tap sa(n)jam naam sam(h)aaliaa ||
apunai Thaakur nadhar nihaaliaa ||4||
ma(n)gal sookh kaliaan tithaiee(n) ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us