Sri Guru Granth Sahib

ਅੰਗ ੧੩੪੯

ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥
ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥
ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥
ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥੧॥
ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥
ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥
ਜੋ ਕਿਛੁ ਹੋਆ ਸੁ ਤੇਰਾ ਭਾਣਾ ॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥
ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨ ਲੀਣਾ ॥੪॥੧॥
ਪ੍ਰਭਾਤੀ ॥
ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥
ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥
ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥
ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥
ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥
ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥
ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥
ਪ੍ਰਭਾਤੀ ॥
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥

Ang 1349

jeh sevak gopaal gusaiee ||
prabh suprasa(n)n bhe gopaal ||
janam janam ke miTe bitaal ||5||
hom jag uradh tap poojaa ||
koT teerath isanaan kareejaa ||
charan kamal nimakh ridhai dhaare ||
gobi(n)dh japat sabh kaaraj saare ||6||
uooche te uoochaa prabh thaan ||
har jan laaveh sahaj dhiaan ||
dhaas dhaasan kee baa(n)chhau dhoor ||
sarab kalaa preetam bharapoor ||7||
maat pitaa har preetam neraa ||
meet saajan bharavaasaa teraa ||
kar geh leene apune dhaas ||
jap jeevai naanak gunataas ||8||3||2||7||12||
bibhaas prabhaatee baanee bhagat kabeer jee kee
ikOankaar satigur prasaadh ||
maran jeevan kee sa(n)kaa naasee ||
aapan ra(n)g sahaj paragaasee ||1||
pragaTee jot miTiaa a(n)dhiaaraa ||
raam ratan paiaa karat beechaaraa ||1|| rahaau ||
jeh ana(n)dh dhukh dhoor piaanaa ||
man maanak liv tat lukaanaa ||2||
jo kichh hoaa su teraa bhaanaa ||
jo iv boojhai su sahaj samaanaa ||3||
kahat kabeer kilabikh ge kheenaa ||
man bhiaa jagajeevan leenaa ||4||1||
prabhaatee ||
alahu ek maseet basat hai avar mulakh kis keraa ||
hi(n)dhoo moorat naam nivaasee dhuh meh tat na heraa ||1||
aleh raam jeevau tere naiee ||
too kar miharaamat saiee ||1|| rahaau ||
dhakhan dhes haree kaa baasaa pachhim aleh mukaamaa ||
dhil meh khoj dhilai dhil khojahu ehee Thaur mukaamaa ||2||
brahaman giaas kareh chaubeesaa kaajee meh ramajaanaa ||
giaareh maas paas kai raakhe ekai maeh nidhaanaa ||3||
kahaa uddeese majan keeaa kiaa maseet sir naa(n)e(n) ||
dhil meh kapaT nivaaj gujaarai kiaa haj kaabai jaa(n)e(n) ||4||
ete aaurat maradhaa saaje e sabh roop tum(h)aare ||
kabeer poo(n)garaa raam aleh kaa sabh gur peer hamaare ||5||
kahat kabeer sunahu nar naravai parahu ek kee saranaa ||
keval naam japahu re praanee tab hee nihachai taranaa ||6||2||
prabhaatee ||
aval aleh noor upaiaa kudharat ke sabh ba(n)dhe ||
ek noor te sabh jag upajiaa kaun bhale ko ma(n)dhe ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us