ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
man tan piaas dharasan ghanee koiee aan milaavai mai ||
sa(n)t sahaiee prem ke hau tin kai laagaa pai ||
vin prabh kiau sukh paieeaai dhoojee naahee jai ||
ji(n)n(h)ee chaakhiaa prem ras se tirapat rahe aaghai ||
aap tiaag binatee kareh leh prabhoo laR lai ||
jo har ka(n)t milaieeaa s vichhuR kateh na jai ||
prabh vin dhoojaa ko nahee naanak har saranai ||
asoo sukhee vasa(n)dheeaa jinaa miaa har rai ||8||
katik karam kamaavane dhos na kaahoo jog ||
paramesar te bhuliaa(n) viaapan sabhe rog ||
vemukh hoe raam te lagan janam vijog ||
khin meh kauRe hoi ge jitaRe maiaa bhog ||
vich na koiee kar sakai kis thai roveh roj ||
keetaa kichhoo na hoviee likhiaa dhur sa(n)jog ||
vaddabhaagee meraa prabh milai taa(n) utareh sabh biog ||
naanak kau prabh raakh leh mere saahib ba(n)dhee moch ||
katik hovai saadhasa(n)g binaseh sabhe soch ||9||
ma(n)ghir maeh soha(n)dheeaa har pir sa(n)g baiThaReeaaeh ||
tin kee sobhaa kiaa ganee j saahib melaReeaaeh ||
tan man mauliaa raam siau sa(n)g saadh sahelaReeaaeh ||
saadh janaa te baaharee se rahan ikelaReeaaeh ||
tin dhukh na kabahoo utarai se jam kai vas paReeaaeh ||
jinee raaviaa prabh aapanaa se dhisan nit khaReeaaeh ||
ratan javehar laal har ka(n)Th tinaa jaReeaaeh ||
naanak baa(n)chhai dhooR tin prabh saranee dhar paReeaaeh ||
ma(n)ghir prabh aaraadhanaa bahuR na janamaReeaaeh ||10||
pokh tukhaar na viaapiee ka(n)Th miliaa har naahu ||
man bedhiaa charanaarabi(n)dh dharasan lagaRaa saahu ||
oT govi(n)dh gopaal rai sevaa suaamee laahu ||
bikhiaa poh na sakiee mil saadhoo gun gaahu ||
jeh te upajee teh milee sachee preet samaahu ||
kar geh leenee paarabraham bahuR na vichhuReeaahu ||
baar jaau lakh bereeaa har sajan agam agaahu ||
saram piee naarainai naanak dhar pieeaahu ||
pokh suoha(n)dhaa sarab sukh jis bakhase veparavaahu ||11||
maagh majan sa(n)g saadhooaa dhooRee kar isanaan ||
har kaa naam dhiaai sun sabhanaa no kar dhaan ||
janam karam mal utarai man te jai gumaan ||