Sri Guru Granth Sahib

ਅੰਗ ੧੩੫੨

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਜੈਜਾਵੰਤੀ ਮਹਲਾ ੯ ॥
ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥
ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥
ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥
ਜੈਜਾਵੰਤੀ ਮਹਲਾ ੯ ॥
ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥
ਜੈਜਾਵੰਤੀ ਮਹਲਾ ੯ ॥
ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥
ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥
ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥
ਜੈਜਾਵੰਤੀ ਮਹਲਾ ੯ ॥
ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥

Ang 1352

ikOankaar sat naam karataa purakh nirabhau niravair akaal moorat ajoonee saibha(n) gur prasaadh ||
raag jaijaava(n)tee mahalaa nauvaa ||
raam simar raam simar ihai terai kaaj hai ||
maiaa ko sa(n)g tiaag prabh joo kee saran laag ||
jagat sukh maan mithiaa jhooTho sabh saaj hai ||1|| rahaau ||
supane jiau dhan pachhaan kaahe par karat maan ||
baaroo kee bheet jaise basudhaa ko raaj hai ||1||
naanak jan kahat baat binas jaihai tero gaat ||
chhin chhin kar gio kaal taise jaat aaj hai ||2||1||
jaijaava(n)tee mahalaa nauvaa ||
raam bhaj raam bhaj janam siraat hai ||
kahau kahaa baar baar samajhat neh kiau gavaar ||
binasat neh lagai baar ore sam gaat hai ||1|| rahaau ||
sagal bharam ddaar dheh gobi(n)dh ko naam leh ||
a(n)t baar sa(n)g terai ihai ek jaat hai ||1||
bikhiaa bikh jiau bisaar prabh kau jas he’ee dhaar ||
naanak jan keh pukaar aausar bihaat hai ||2||2||
jaijaava(n)tee mahalaa nauvaa ||
re man kaun gat hoi hai teree ||
eeh jag meh raam naam so tau nahee sunio kaan ||
bikhian siau at lubhaan mat naahin feree ||1|| rahaau ||
maanas ko janam leen simaran neh nimakh keen ||
dhaaraa sukh bhio dheen pagahu paree beree ||1||
naanak jan keh pukaar supanai jiau jag pasaar ||
simarat neh kiau muraar maiaa jaa kee cheree ||2||3||
jaijaava(n)tee mahalaa nauvaa ||
beet jaihai beet jaihai janam akaaj re ||
nis dhin sun kai puraan samajhat neh re ajaan ||
kaal tau pahoochio aan kahaa jaihai bhaaj re ||1|| rahaau ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us