Sri Guru Granth Sahib

ਅੰਗ ੧੩੬

ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
ਮਾਝ ਮਹਲਾ ੫ ਦਿਨ ਰੈਣਿ
ੴ ਸਤਿਗੁਰ ਪ੍ਰਸਾਦਿ ॥
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥
ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥

Ang 136

kaam karodh na moheeaai binasai lobh suaan ||
sachai maarag chaladhiaa usatat kare jahaan ||
aThasaTh teerath sagal pu(n)n jeea dhiaa paravaan ||
jis no dhevai dhiaa kar soiee purakh sujaan ||
jinaa miliaa prabh aapanaa naanak tin kurabaan ||
maagh suche se kaa(n)dde’eeh jin pooraa gur miharavaan ||12||
falagun ana(n)dh upaarajanaa har sajan pragaTe aai ||
sa(n)t sahaiee raam ke kar kirapaa dheeaa milai ||
sej suhaavee sarab sukh hun dhukhaa naahee jai ||
eichh punee vaddabhaaganee var paiaa har rai ||
mil saheeaa ma(n)gal gaavahee geet govi(n)dh alai ||
har jehaa avar na dhisiee koiee dhoojaa lavai na lai ||
halat palat savaarion nihachal dhiteean jai ||
sa(n)saar saagar te rakhian bahuR na janamai dhai ||
jihavaa ek anek gun tare naanak charanee pai ||
falagun nit salaaheeaai jis no til na tamai ||13||
jin jin naam dhiaaiaa tin ke kaaj sare ||
har gur pooraa aaraadhiaa dharageh sach khare ||
sarab sukhaa nidh charan har bhaujal bikham tare ||
prem bhagat tin paieeaa bikhiaa naeh jare ||
kooR ge dhubidhaa nasee pooran sach bhare ||
paarabraham prabh sevadhe man a(n)dhar ek dhare ||
maeh dhivas moorat bhale jis kau nadhar kare ||
naanak ma(n)gai dharas dhaan kirapaa karahu hare ||14||1||
maajh mahalaa panjavaa dhin rain
ikOankaar satigur prasaadh ||
sevee satigur aapanaa har simaree dhin sabh rain ||
aap tiaag saranee pavaa(n) mukh bolee miThaRe vain ||
janam janam kaa vichhuRiaa har melahu sajan sain ||
jo jeea har te vichhuRe se sukh na vasan bhain ||
har pir bin chain na paieeaai khoj ddiThe sabh gain ||
aap kamaanai vichhuRee dhos na kaahoo dhen ||
kar kirapaa prabh raakh leh hor naahee karan karen ||
har tudh vin khaakoo roolanaa kaheeaai kithai vain ||
naanak kee bena(n)teeaa har surajan dhekhaa nain ||1||
jeea kee birathaa so sune har sa(n)mrith purakh apaar ||
maran jeevan aaraadhanaa sabhanaa kaa aadhaar ||