Sri Guru Granth Sahib

ਅੰਗ ੧੩੬੬

ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥
ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥
ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥
ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥
ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥
ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥
ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥
ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥
ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ ਆਜੁ ਕਾਲ੍ਹ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥
ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥
ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲ੍ਹ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥
ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥
ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥
ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥
ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥
ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥
ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥
ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥
ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥

Ang 1366

aaise marane jo marai bahur na maranaa hoi ||29||
kabeer maanas janam dhula(n)bh hai hoi na baarai baar ||
jiau ban fal paake bhui gireh bahur na laageh ddaar ||30||
kabeeraa tuhee kabeer too tero naau kabeer ||
raam ratan tab paieeaai jau pahile tajeh sareer ||31||
kabeer jha(n)kh na jha(n)kheeaai tumaro kahio na hoi ||
karam kareem ju kar rahe meT na saakai koi ||32||
kabeer kasauTee raam kee jhooThaa Tikai na koi ||
raam kasauTee so sahai jo mar jeevaa hoi ||33||
kabeer uoojal pahireh kaapare paan supaaree khaeh ||
ekas har ke naam bin baadhe jam pur jaa(n)h ||34||
kabeer beRaa jarajaraa fooTe chhe(n)k hajaar ||
harooe harooe tir ge ddoobe jin sir bhaar ||35||
kabeer haadd jare jiau laakaree kes jare jiau ghaas ||
eih jag jarataa dhekh kai bhio kabeer udhaas ||36||
kabeer garab na keejeeaai chaam lapeTe haadd ||
haivar uoopar chhatr tar te fun dharanee gaadd ||37||
kabeer garab na keejeeaai uoochaa dhekh avaas ||
aaj kaali(h) bhui leTanaa uoopar jaamai ghaas ||38||
kabeer garab na keejeeaai ra(n)k na haseeaai koi ||
ajahu su naau samu(n)dhr meh kiaa jaanau kiaa hoi ||39||
kabeer garab na keejeeaai dhehee dhekh sura(n)g ||
aaj kaali(h) taj jaahuge jiau kaa(n)churee bhuya(n)g ||40||
kabeer looTanaa hai ta looT lai raam naam hai looT ||
fir paachhai pachhutaahuge praan jaahi(n)ge chhooT ||41||
kabeer aaisaa koiee na janamio apanai ghar laavai aag ||
paa(n)chau larikaa jaar kai rahai raam liv laag ||42||
ko hai larikaa bechiee larikee bechai koi ||
saajhaa karai kabeer siau har sa(n)g banaj karei ||43||
kabeer ieh chetaavanee mat sahasaa reh jai ||
paachhai bhog ju bhogave tin ko guR lai khaeh ||44||
kabeer mai jaanio paRibo bhalo paRibe siau bhal jog ||
bhagat na chhaaddau raam kee bhaavai ni(n)dhau log ||45||
kabeer log k ni(n)dhai bapuRaa jeh man naahee giaan ||
raam kabeeraa rav rahe avar taje sabh kaam ||46||
kabeer paradhesee kai ghaagharai chahu dhis laagee aag ||
khi(n)thaa jal koilaa bhiee taage aa(n)ch na laag ||47||
kabeer khi(n)thaa jal koilaa bhiee khaapar fooT mafooT ||
jogee bapuRaa khelio aasan rahee bibhoot ||48||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us