Sri Guru Granth Sahib

ਅੰਗ ੧੩੭

ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥ ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥
ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥ ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥ ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥
ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਸਲੋਕੁ ਮਃ ੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥
ਮਃ ੧ ॥
ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥

Ang 137

sasurai peieeaai tis ka(n)t kee vaddaa jis paravaar ||
uoochaa agam agaadh bodh kichh a(n)t na paaraavaar ||
sevaa saa tis bhaavasee sa(n)taa kee hoi chhaar ||
dheenaa naath dhaiaal dhev patit udhaaranahaar ||
aadh jugaadhee rakhadhaa sach naam karataar ||
keemat koi na jaaniee ko naahee tolanahaar ||
man tan a(n)tar vas rahe naanak nahee sumaar ||
dhin rain j prabh ka(n)au sevadhe tin kai sadh balihaar ||2||
sa(n)t araadhan sadh sadhaa sabhanaa kaa bakhasi(n)dh ||
jeeau pi(n)dd jin saajiaa kar kirapaa dhiteen ji(n)dh ||
gur sabadhee aaraadheeaai japeeaai niramal ma(n)t ||
keemat kahan na jaieeaai paramesur bea(n)t ||
jis man vasai naraino so kaheeaai bhagava(n)t ||
jeea kee lochaa pooreeaai milai suaamee ka(n)t ||
naanak jeevai jap haree dhokh sabhe hee ha(n)t ||
dhin rain jis na visarai so hariaa hovai ja(n)t ||3||
sarab kalaa prabh poorano ma(n)n(j) nimaanee thaau ||
har oT gahee man a(n)dhare jap jap jeevaa(n) naau ||
kar kirapaa prabh aapanee jan dhooRee sa(n)g samaau ||
jiau too(n) raakheh tiau rahaa teraa dhitaa painaa khaau ||
audham soiee karai prabh mil saadhoo gun gaau ||
dhoojee jai na sujhiee kithai kookan jaau ||
agiaan binaasan tam haran uooche agam amaau ||
man vichhuRiaa har meleeaai naanak eh suaau ||
sarab kaliaanaa tit dhin har parasee gur ke paau ||4||1||
vaar maajh kee tathaa salok mahalaa pehilaa malak mureedh tathaa cha(n)dhrahaRaa soheeaa kee dhunee gaavanee ||
ikOankaar sat naam karataa purakh gur prasaadh ||
salok mahalaa pehilaa ||
gur dhaataa gur hivai ghar gur dheepak teh loi ||
amar padhaarath naanakaa man maaniaai sukh hoi ||1||
mahalaa pehilaa ||
pahilai piaar lagaa than dhudh ||
dhoojai mai baap kee sudh ||
teejai bhayaa bhaabhee beb ||
chauthai piaar upa(n)nee khedd ||
pa(n)javai khaan peean kee dhaat ||
chhivai kaam na puchhai jaat ||
satavai sa(n)j keeaa ghar vaas ||
aThavai karodh hoaa tan naas ||
naavai dhaule ubhe saeh ||
dhasavai dhadhaa hoaa suaaeh ||
ge sigeet pukaaree dhaeh ||
auddiaa ha(n)s dhasaae raeh ||