Sri Guru Granth Sahib

ਅੰਗ ੧੩੭੫

ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥
ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥
ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨੑਿ ਫੁਰਮਾਈ ਗਾਇ ॥੧੯੭॥
ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥੧੯੮॥
ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥੧੯੯॥
ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥
ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥
ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥
ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥
ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥
ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥
ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥
ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥
ਮਹਲਾ ੫ ॥
ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥
ਮਹਲਾ ੫ ॥
ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥
ਮਹਲਾ ੫ ॥
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥

Ang 1375

bin sa(n)gat iau maa(n)niee hoi giee bhaTh chhaar ||195||
kabeer niramal boo(n)dh akaas kee leenee bhoom milai ||
anik siaane pach ge naa niravaaree jai ||196||
kabeer haj kaabe hau jai thaa aagai miliaa khudhai ||
saa(n)iee mujh siau lar pariaa tujhai kini(h) furamaiee gai ||197||
kabeer haj kaabai hoi hoi giaa ketee baar kabeer ||
saa(n)iee mujh meh kiaa khataa mukhahu na bolai peer ||198||
kabeer jeea ju maareh jor kar kahate heh ju halaal ||
dhafatar dhiee jab kaadd hai hoigaa kaun havaal ||199||
kabeer jor keeaa so julam hai lei jabaab khudhai ||
dhafatar lekhaa neekasai maar muhai muh khai ||200||
kabeer lekhaa dhenaa suhelaa jau dhil soochee hoi ||
aus saache dheebaan meh palaa na pakarai koi ||201||
kabeer dharatee ar aakaas meh dhui too(n) baree abadh ||
khaT dharasan sa(n)se pare ar chauraaseeh sidh ||202||
kabeer meraa mujh meh kichh nahee jo kichh hai so teraa ||
teraa tujh kau saupate kiaa laagai meraa ||203||
kabeer too(n) too(n) karataa too hooaa mujh meh rahaa na hoo(n) ||
jab aapaa par kaa miT giaa jat dhekhau tat too ||204||
kabeer bikaareh chitavate jhooThe karate aas ||
manorath koi na poorio chaale uooTh niraas ||205||
kabeer har kaa simaran jo karai so sukheeaa sa(n)saar ||
eit ut kateh na ddoliee jis raakhai sirajanahaar ||206||
kabeer ghaanee peeRate satigur le’ee chhaddai ||
paraa poorabalee bhaavanee paragaT hoiee aai ||207||
kabeer Taalai Tolai dhin giaa biaaj badda(n)tau jai ||
naa har bhajio na khat faTio kaal pahoo(n)cho aai ||208||
mahalaa panjavaa ||
kabeer kookar bhaukanaa kara(n)g pichhai uTh dhai ||
karamee satigur paiaa jin hau leeaa chhaddai ||209||
mahalaa panjavaa ||
kabeer dharatee saadh kee tasakar baiseh gaeh ||
dharatee bhaar na biaapiee un kau laahoo laeh ||210||
mahalaa panjavaa ||
kabeer chaaval kaarane tukh kau muhalee lai ||
sa(n)g kusa(n)gee baisate tab poochhai dharam rai ||211||
naamaa maiaa mohiaa kahai tilochan meet ||
kaahe chheepahu chhailai raam na laavahu cheet ||212||
naamaa kahai tilochanaa mukh te raam sa(n)m(h)aal ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us