ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥
ਮਃ ੧ ॥
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
ਪਉੜੀ ॥
ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥
ਸਲੋਕ ਮਃ ੧ ॥
ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥
ਮਃ ੨ ॥
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥
ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥
aaiaa giaa muiaa naau ||
pichhai patal sadhih kaav ||
naanak manmukh a(n)dh piaar ||
baajh guroo ddubaa sa(n)saar ||2||
mahalaa pehilaa ||
dhas baalatan bees ravan teesaa kaa su(n)dhar kahaavai ||
chaaleesee pur hoi pachaasee pag khisai saThee ke boddepaa aavai ||
satar kaa matiheen aseehaa(n) kaa viauhaar na paavai ||
navai kaa sihajaasanee mool na jaanai ap bal ||
dda(n)ddolim ddooddim ddiTh mai naanak jag dhooe kaa dhavalahar ||3||
pauRee ||
too(n) karataa purakh aga(n)m hai aap sirasaT upaatee ||
ra(n)g para(n)g upaarajanaa bahu bahu bidh bhaatee ||
too(n) jaaneh jin upaieeaai sabh khel tumaatee ||
eik aaveh ik jaeh uTh bin naavai mar jaatee ||
gurmukh ra(n)g chalooliaa ra(n)g har ra(n)g raatee ||
so sevahu sat nira(n)jano har purakh bidhaatee ||
too(n) aape aap sujaan hai vadd purakh vaddaatee ||
jo man chit tudh dhiaaidhe mere sachiaa bal bal hau tin jaatee ||1||
salok mahalaa pehilaa ||
jeeau pai tan saajiaa rakhiaa banat banai ||
akhee dhekhai jihavaa bolai ka(n)nee surat samai ||
pairee chalai hathee karanaa dhitaa painai khai ||
jin rach rachiaa tiseh na jaanai a(n)dhaa a(n)dh kamai ||
jaa bhajai taa Theekar hovai ghaaRat ghaRee na jai ||
naanak gur bin naeh pat pat vin paar na pai ||1||
mahalaa doojaa ||
dhe(n)dhe thaavahu dhitaa cha(n)gaa manmukh aaisaa jaaneeaai ||
surat mat chaturaiee taa kee kiaa kar aakh vakhaaneeaai ||
a(n)tar beh kai karam kamaavai so chahu ku(n)ddee jaaneeaai ||
jo dharam kamaavai tis dharam naau hovai paap kamaanai paapee jaaneeaai ||
too(n) aape khel kareh sabh karate kiaa dhoojaa aakh vakhaaneeaai ||
jichar teree jot tichar jotee vich too(n) boleh vin jotee koiee kichh karih dhikhaa siaaneeaai ||
naanak gurmukh nadharee aaiaa har iko sughaR sujaaneeaai ||2||
pauRee ||
tudh aape jagat upai kai tudh aape dha(n)dhai laiaa ||
moh Thagaulee pai kai tudh aapahu jagat khuaaiaa ||
tisanaa a(n)dhar agan hai neh tipatai bhukhaa tihaiaa ||
sahasaa ih sa(n)saar hai mar ja(n)mai aaiaa jaiaa ||
bin satigur moh na tuTiee sabh thake karam kamaiaa ||
gurmatee naam dhiaaieeaai sukh rajaa jaa tudh bhaiaa ||
kul udhaare aapanaa dha(n)n janedhee maiaa ||