Sri Guru Granth Sahib

ਅੰਗ ੧੩੮੪

ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥
ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥ ਜੋ ਜਾਗੰਨੑਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹਨੑਿ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥
ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਨ ਹੋਰ ॥੧੧੪॥
ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥
ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨੑਿ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥
ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥
ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥
ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨੑਿ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨੑਿ ॥੧੧੯॥
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥
ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥
ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥
ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥
ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥
ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥
ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥
ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥
ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥

Ang 1384

misal fakeeraa(n) gaakhaRee su paieeaai poor kara(n)m ||111||
pahilai paharai fulaRaa fal bhee pachhaa raat ||
jo jaaga(n)ni(h) laha(n)n se saiee ka(n)no dhaat ||112||
dhaatee saahib sa(n)dheeaa kiaa chalai tis naal ||
eik jaaga(n)dhe naa lahani(h) ikan(h)aa sutiaa dhei uThaal ||113||
ddooddedhe’ee suhaag koo tau tan kaiee kor ||
jin(h)aa naau suhaaganee tin(h)aa jhaak na hor ||114||
sabar ma(n)jh kamaan e sabar kaa neehano ||
sabar sa(n)dhaa baan khaalak khataa na karee ||115||
sabar a(n)dhar saabaree tan evai jaaleni(h) ||
hon najeek khudhai dhai bhet na kisai dhen ||116||
sabar eh suaau je too(n) ba(n)dhaa dhiR kareh ||
vadh theeveh dhareeaau TuT na theeveh vaahaRaa ||117||
fareedhaa dharavesee gaakhaRee chopaRee pareet ||
eikan kinai chaaleeaai dharavesaavee reet ||118||
tan tapai tanoor jiau baalan hadd bala(n)ni(h) ||
pairee thakaa(n) sir julaa(n) je moo(n) piree mila(n)ni(h) ||119||
tan na tapai tanoor jiau baalan hadd na baal ||
sir pairee kiaa feRiaa a(n)dhar piree nihaal ||120||
hau ddooddedhee sajanaa sajan maidde naal ||
naanak alakh na lakheeaai gurmukh dhei dhikhaal ||121||
ha(n)saa dhekh tara(n)dhiaa bagaa aaiaa chaau ||
ddub mue bag bapuRe sir tal upar paau ||122||
mai jaaniaa vadd ha(n)s hai taa(n) mai keetaa sa(n)g ||
je jaanaa bag bapuRaa janam na bheRee a(n)g ||123||
kiaa ha(n)s kiaa bagulaa jaa kau nadhar dhare ||
je tis bhaavai naanakaa kaagahu ha(n)s kare ||124||
saravar pa(n)khee hekaRo faaheevaal pachaas ||
eih tan laharee gadd thiaa sache teree aas ||125||
kavanu su akhar kavan gun kavanu su maneeaa ma(n)t ||
kavanu su veso hau karee jit vas aavai ka(n)t ||126||
nivanu su akhar khavan gun jihabaa maneeaa ma(n)t ||
e trai bhaine ves kar taa(n) vas aavee ka(n)t ||127||
mat hodhee hoi iaanaa ||
taan hodhe hoi nitaanaa ||
anahodhe aap va(n)ddaae ||
ko aaisaa bhagat sadhaae ||128||
eik fikaa na gaalai sabhanaa mai sachaa dhanee ||
hiaau na kaihee Thaeh maanak sabh amolave ||129||
sabhanaa man maanik Thaahan mool machaa(n)gavaa ||
je tau pireeaa dhee sik hiaau na Thaahe kahee dhaa ||130||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us