Sri Guru Granth Sahib

ਅੰਗ ੧੩੮੫

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਵਈਏ ਸ੍ਰੀ ਮੁਖਬਾਕੵ ਮਹਲਾ ੫ ॥
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥

Ang 1385

ikOankaar sat naam karataa purakh nirabhau niravair akaal moorat ajoonee saibha(n) gur prasaadh ||
savaye sree mukhabaakaye mahalaa panjavaa ||
aadh purakh karataar karan kaaran sabh aape ||
sarab rahio bharapoor sagal ghaT rahio biaape ||
bayeaapat dhekheeaai jagat jaanai kaun teree gat sarab kee rakhayeaa karai aape har pat ||
abinaasee abigat aape aap utapat ||
ekai toohee ekai an naahee tum bhat ||
har a(n)t naahee paaraavaar kaun hai karai beechaar jagat pitaa hai srab praan ko adhaar ||
jan naanak bhagat dhar tul braham samasar ek jeeh kiaa bakhaanai ||
a(n)mirat pravaeh sar atul bha(n)ddaar bhar parai hee te parai apar apaar par ||
haa(n) k bal bal bal bal sadh balihaar ||1||
aapuno bhaavan kar ma(n)tr na dhoosaro dhar opat paralau ekai nimakh ta ghar ||
aan naahee samasar ujeeaaro niramar koT paraachhat jaeh naam le’ee har har ||
jan naanak bhagat dhar tul braham samasar ek jeeh kiaa bakhaanai ||
haa(n) k bal bal bal bal sadh balihaar ||2||
sagal bhavan dhaare ek the(n) ke’ee bisathaare poor rahio srab meh aap hai niraare ||
har gun naahee a(n)t paare jeea ja(n)t sabh thaare sagal ko dhaataa ekai alakh muraare ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us