Sri Guru Granth Sahib

ਅੰਗ ੧੩੯੦

ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥
ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥ ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥ ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥
ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥
ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥ ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥
ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥
ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥ ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥ ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥ ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥

Ang 1390

gaaveh gun baran chaar khaT dharasan brahamaadhik simara(n)th gunaa ||
gaavai gun ses sahas jihabaa ras aadh a(n)t liv laag dhunaa ||
gaavai gun mahaadheau bairaagee jin dhiaan nira(n)tar jaanio ||
kab kal sujas gaavau gur naanak raaj jog jin maanio ||5||
raaj jog maanio basio niravair ridha(n)tar ||
sirasaT sagal udharee naam le tario nira(n)tar ||
gun gaaveh sanakaadh aadh janakaadh jugeh lag ||
dha(n)n dha(n)n gur dha(n)n janam sakayath bhalau jag ||
paataal puree jaikaar dhun kab jan kal vakhaanio ||
har naam rasik naanak gur raaj jog tai maanio ||6||
satajug tai maanio chhalio bal baavan bhaio ||
tretai tai maanio raam raghuva(n)s kahaio ||
dhuaapur kirasan muraar ka(n)s kirataarath keeo ||
augrasain kau raaj abhai bhagateh jan dheeo ||
kalijug pramaan naanak gur a(n)gadh amar kahaio ||
sree guroo raaj abichal aTal aadh purakh furamaio ||7||
gun gaavai ravidhaas bhagat jaidhev tiralochan ||
naamaa bhagat kabeer sadhaa gaaveh sam lochan ||
bhagat ben gun ravai sahaj aatam ra(n)g maanai ||
jog dhiaan gur giaan binaa prabh avar na jaanai ||
sukhadheau pareekhayet gun ravai gotam rikh jas gaio ||
kab kal sujas naanak gur nit navatan jag chhaio ||8||
gun gaaveh paayaal bhagat naagaadh bhuya(n)gam ||
mahaadheau gun ravai sadhaa jogee jat ja(n)gam ||
gun gaavai mun bayeaas jin bedh bayeaakaran beechaaria ||
brahamaa gun ucharai jin hukam sabh sirasaT savaareea ||
brahama(n)dd kha(n)dd pooran braham gun niragun sam jaanio ||
jap kal sujas naanak gur sahaj jog jin maanio ||9||
gun gaaveh nav naath dha(n)n gur saach samaio ||
maa(n)dhaataa gun ravai jen chakaravai kahaio ||
gun gaavai bal raau sapat paataal basa(n)tau ||
bharathar gun ucharai sadhaa gur sa(n)g raha(n)tau ||
dhoorabaa paroorau a(n)garai gur naanak jas gaio ||
kab kal sujas naanak gur ghaT ghaT sahaj samaio ||10||