Sri Guru Granth Sahib

ਅੰਗ ੧੩੯੨

ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥
ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥ ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥
ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
ਸਵਈਏ ਮਹਲੇ ਤੀਜੇ ਕੇ ੩
ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥

Ang 1392

sadhaa akal liv rahai karan siau ichhaa chaareh ||
dhrum sapoor jiau nivai khavai kas bimal beechaareh ||
eihai tat jaanio sarab gat alakh biddaanee ||
sahaj bhai sa(n)chio kiran a(n)mirat kal baanee ||
gur gam pramaan tai paio sat sa(n)tokh graahaj layau ||
har parasio kal samulavai jan dharasan lahane bhayau ||6||
man bisaas paio gahar gahu hadharath dheeo ||
garal naas tan naThayo amiau a(n)taragat peeo ||
ridh bigaas jaagio alakh kal dharee juga(n)tar ||
satigur sahaj samaadh ravio saamaan nira(n)tar ||
audhaarau chit dhaaridh haran pikha(n)teh kalamal trasan ||
sadh ra(n)g sahaj kal ucharai jas ja(n)pau lahane rasan ||7||
naam avakhadh naam aadhaar ar naam samaadh sukh sadhaa naam neesaan sohai ||
ra(n)g ratau naam siau kal naam sur nareh bohai ||
naam paras jin paio sat pragaTio rav loi ||
dharasan parasiaai guroo kai aThasaTh majan hoi ||8||
sach teerath sach isanaan ar bhojan bhaau sach sadhaa sach bhaakha(n)t sohai ||
sach paio gur sabadh sach naam sa(n)gatee bohai ||
jis sach sa(n)jam varat sach kab jan kal vakhaan ||
dharasan parasiaai guroo kai sach janam paravaan ||9||
amia dhirasaT subh karai harai agh paap sakal mal ||
kaam karodh ar lobh moh vas karai sabhai bal ||
sadhaa sukh man vasai dhukh sa(n)saareh khovai ||
gur nav nidh dhareeaau janam ham kaalakh dhovai ||
s kahu Tal gur seveeaai ahinis sahaj subhai ||
dharasan parasiaai guroo kai janam maran dhukh jai ||10||
savie’ee mahale teeje ke 3
ikOankaar satigur prasaadh ||
soiee purakh sivar saachaa jaa kaa ik naam achhal sa(n)saare ||
jin bhagat bhavajal taare simarahu soiee naam paradhaan ||
tit naam rasik naanak lahanaa thapio jen srab sidhee ||
kav jan kalaye sabudhee keerat jan amaradhaas bistareeyaa ||
keerat rav kiran pragaT sa(n)saareh saakh tarovar mavalasaraa ||
autar dhakhineh pub ar pascham jai jai kaar japa(n)th naraa ||