Sri Guru Granth Sahib

ਅੰਗ ੧੩੯੪

ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥
ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥

Ang 1394

sakayath janam kalayeucharai gur parasiyeau amar pragaas ||8||
baarij kar dhaahinai sidh sanamukh mukh jovai ||
ridh basai baa(n)vaa(n)g ju teen lokaa(n)tar mohai ||
ridhai basai akaheeau soi ras tin hee jaatau ||
mukhahu bhagat ucharai amar gur it ra(n)g raatau ||
masatak neesaan sachau karam kalaye joR kar dhayeaiaau ||
parasiaau guroo satigur tilak sarab ichh tin paiaau ||9||
charan ta par sakayath charan gur amar paval ray ||
hath ta par sakayath hath lageh gur amar pay ||
jeeh ta par sakayath jeeh gur amar bhanijai ||
nain ta par sakayath nayan gur amar pikhijai ||
sravan ta par sakayath sravan gur amar sunijai ||
sakayathu su heeau jit heea basai gur amaradhaas nij jagat pit ||
sakayathu su sir jaalap bhanai ju sir nivai gur amar nit ||1||10||
t nar dhukh neh bhukh ta nar nidhan nahu kahe’eeh ||
t nar sok nahu huaai ta nar se a(n)t na lahe’eeh ||
t nar sev nahu kareh ta nar say sahas samapeh ||
t nar dhuleechai baheh ta nar uthap bithapeh ||
sukh laheh ta nar sa(n)saar meh abhai paT rip madh teh ||
sakayath ta nar jaalap bhanai gur amaradhaas suprasa(n)n jeh ||2||11||
tai paddiaau ik man dhariaau ik kar ik pachhaanio ||
nayan bayan muh ik ik dhuh Thaa(n)i na jaanio ||
supan ik paratakh ik ikas meh leenau ||
tees ik ar pa(n)j sidh paitees na kheenau ||
eikahu j laakh lakhahu alakh hai ik ik kar varaniaau ||
gur amaradhaas jaalap bhanai too ik loReh ik ma(n)niaau ||3||12||
j mat gahee jaidhev j mat naamai sa(n)maanee ||
j mat tiralochan chit bhagat ka(n)beereh jaanee ||
rukamaa(n)gadh karatoot raam ja(n)pahu nit bhaiee ||
a(n)mareek prahalaadh saran gobi(n)dh gat paiee ||
tai lobh karodh tirasanaa tajee su mat jalaye jaanee jugat ||
gur amaradhaas nij bhagat hai dhekh dharas paavau mukat ||4||13||
gur amaradhaas paraseeaai puham paatik binaaseh ||
gur amaradhaas paraseeaai sidh saadhik aasaaseh ||
gur amaradhaas paraseeaai dhiaan laheeaai pau mukeh ||
gur amaradhaas paraseeaai abhau labhai gau chukeh ||