Sri Guru Granth Sahib

ਅੰਗ ੧੩੯੫

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥
ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥
ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
ਭਿਖੇ ਕੇ ॥
ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥

Ang 1395

eik bi(n)n dhugan ju tau rahai jaa suma(n)tr maanaveh leh ||
jaalapaa padhaarath itaRe gur amaradhaas ddiThai mileh ||5||14||
sach naam karataaru su dhiraR naanak sa(n)grahiaau ||
taa te a(n)gadh lahanaa pragaT taas charaneh liv rahiaau ||
tit kul gur amaradhaas aasaa nivaas taas gun kavan vakhaanau ||
jo gun alakh aga(n)m tineh gun a(n)t na jaanau ||
bohithau bidhaatai niramayau sabh sa(n)gat kul udharan ||
gur amaradhaas keerat kahai traeh traeh tua paa saran ||1||15||
aap narain kalaa dhaar jag meh paravariyau ||
nira(n)kaar aakaar jot jag ma(n)ddal kariyau ||
jeh keh teh bharapoor sabadh dheepak dheepaayau ||
jeh sikheh sa(n)grahio tat har charan milaayau ||
naanak kul ni(n)mal avatariyeau a(n)gadh lahane sa(n)g hua ||
gur amaradhaas taaran taran janam janam paa saran tua ||2||16||
jap tap sat sa(n)tokh pikh dharasan gur sikheh ||
saran pareh te ubareh chhodd jam pur kee likheh ||
bhagat bhai bharapoor ridhai ucharai karataarai ||
gur gauhar dhareeaau palak dduba(n)tayeh taarai ||
naanak kul ni(n)mal avatariyeau gun karataarai ucharai ||
gur amaradhaas jin(h) seviaau tin(h) dhukh dharidhr parahar parai ||3||17||
chit chitavau aradhaas kahau par keh bh na sakau ||
sarab chi(n)t tujh paas saadhasa(n)gat hau takau ||
terai hukam pavai neesaan tau karau saahib kee sevaa ||
jab gur dhekhai subh dhisaT naam karataa mukh mevaa ||
agam alakh kaaran purakh jo furamaaveh so kahau ||
gur amaradhaas kaaran karan jiv too rakheh tiv rahau ||4||18||
bhikhe ke ||
gur giaan ar dhiaan tat siau tat milaavai ||
sach sach jaaneeaai ik chiteh liv laavai ||
kaam karodh vas karai pavan udda(n)t na dhaavai ||
nira(n)kaar kai vasai dhes hukam bujh beechaar paavai ||
kal maeh roop karataa purakh so jaanai jin kichh keeaau ||
gur miliyeau soi bhikhaa kahai sahaj ra(n)g dharasan dheeaau ||1||19||
rahio sa(n)t hau Tol saadh bahutere ddiThe ||
sa(n)niaasee tapase’eeh mukhahu e pa(n)ddit miThe ||
baras ek hau firio kinai nahu parachau laayau ||