Sri Guru Granth Sahib

ਅੰਗ ੧੩੯੬

ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥
ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥
ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥
ਸਵਈਏ ਮਹਲੇ ਚਉਥੇ ਕੇ ੪
ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲੵ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥
ਸਤਗੁਰ ਮਤਿ ਗੂੜ੍ਹ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥

Ang 1396

kahatieh kahatee sunee rahat ko khusee na aayau ||
har naam chhodd dhoojai lage tin(h) ke gun hau kiaa kahau ||
gur dhay milaayau bhikhiaa jiv too rakheh tiv rahau ||2||20||
pahir samaadh sanaahu giaan hai aasan chaRiaau ||
dhra(n)m dhanakh kar gahio bhagat seeleh sar laRiaau ||
bhai nirabhau har aTal man sabadh gur nejaa gaddio ||
kaam karodh lobh moh apat pa(n)ch dhoot bikha(n)ddio ||
bhalau bhoohaal tejo tanaa nirapat naath naanak bar ||
gur amaradhaas sach salaye bhan tai dhal jitau iv judh kar ||1||21||
ghanahar boo(n)dh basua romaaval kusam basa(n)t gana(n)t na aavai ||
rav sas kiran udhar saagar ko ga(n)g tara(n)g a(n)t ko paavai ||
rudhr dhiaan giaan satigur ke kab jan bhalaye uneh juo gaavai ||
bhale amaradhaas gun tere teree upamaa toh ban aavai ||1||22||
savie’ee mahale chauthe ke 4
ikOankaar satigur prasaadh ||
eik man purakh nira(n)jan dhiaavau ||
gur prasaadh har gun sadh gaavau ||
gun gaavat man hoi bigaasaa ||
satigur poor janeh kee aasaa ||
satigur sev param padh paayau ||
abinaasee abigat dhiaayau ||
tis bheTe dhaaridhr na cha(n)pai ||
kalaye sahaar taas gun ja(n)pai ||
ja(n)pau gun bimal sujan jan kere amia naam jaa kau furiaa ||
ein satagur sev sabadh ras paayaa naam nira(n)jan ur dhariaa ||
har naam rasik gobi(n)dh gun gaahak chaahak tat samat sare ||
kav kalaye Thakur haradhaas tane gur raamadhaas sar abhar bhare ||1||
chhuTat paravaeh amia amaraa padh a(n)mirat sarovar sadh bhariaa ||
te peeveh sa(n)t kareh man majan pub jinahu sevaa kareeaa ||
tin bhau nivaar anabhai padh dheenaa sabadh maatr te udhar dhare ||
kav kalaye Thakur haradhaas tane gur raamadhaas sar abhar bhare ||2||
satagur mat gooR(h) bimal satasa(n)gat aatam ra(n)g chalool bhayaa ||
jaagayeaa man kaval sahaj parakaasayeaa abhai nira(n)jan ghareh lahaa ||