Sri Guru Granth Sahib

ਅੰਗ ੧੩੯੭

ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥
ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥
ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥
ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥

Ang 1397

satagur dhayaal har naam dhiraR(h)aayaa tis prasaadh vas pa(n)ch kare ||
kav kalaye Thakur haradhaas tane gur raamadhaas sar abhar bhare ||3||
anabhau unamaan akal liv laagee paaras bheTiaa sahaj ghare ||
satagur parasaadh param padh paayaa bhagat bhai bha(n)ddaar bhare ||
meTiaa janamaa(n)t maran bhau bhaagaa chit laagaa sa(n)tokh sare ||
kav kalaye Thakur haradhaas tane gur raamadhaas sar abhar bhare ||4||
abhar bhare paayau apaar ridh a(n)tar dhaario ||
dhukh bha(n)jan aatam prabodh man tat beechaario ||
sadhaa chai har bhai prem ras aape jaani ||
satagur kai parasaadh sahaj setee ra(n)g maani ||
naanak prasaadh a(n)gadh sumat gur amar amar varataio ||
gur raamadhaas kalayeucharai tai(n) aTal amar padh paio ||5||
sa(n)tokh sarovar basai amia ras rasan prakaasai ||
milat saa(n)t upajai dhurat dhoora(n)tar naasai ||
sukh saagar paiaau dhi(n)t har mag na huTai ||
sa(n)jam sat sa(n)tokh seel sa(n)naahu mafuTai ||
satigur pramaan bidh nai siriau jag jas toor bajaiaau ||
gur raamadhaas kalayeucharai tai abhai amar padh paiaau ||6||
jag jitau satigur pramaan man ek dhiaayau ||
dhan dhan satigur amaradhaas jin naam dhiraRaayau ||
nav nidh naam nidhaan ridh sidh taa kee dhaasee ||
sahaj sarovar milio purakh bheTio abinaasee ||
aadh le bhagat jit lag tare so gur naam dhiraRaiaau ||
gur raamadhaas kalayeucharai tai har prem padhaarath paiaau ||7||
prem bhagat paravaeh preet pubalee na huTi ||
satigur sabadh athaahu amia dhaaraa ras guTi ||
mat maataa sa(n)tokh pitaa sar sahaj samaayau ||
aajonee sa(n)bhaviaau jagat gur bachan taraayau ||
abigat agochar aparapar man gur sabadh vasaiaau ||
gur raamadhaas kalayeucharai tai jagat udhaaran paiaau ||8||
jagat udhaaran nav nidhaan bhagateh bhav taaran ||
a(n)mirat boo(n)dh har naam bis kee bikhai nivaaran ||
sahaj tarovar falio giaan a(n)mirat fal laage ||
gur prasaadh paie’eeh dha(n)n te jan baddabhaage ||
te mukate bhe satigur sabadh man gur parachaa paiaau ||
gur raamadhaas kalayeucharai tai sabadh neesaan bajaiaau ||9||