Sri Guru Granth Sahib

ਅੰਗ ੧੩੯੯

ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
ਰਡ ॥
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥

Ang 1399

nalaye kav paaras paras kach ka(n)chanaa hui cha(n)dhanaa subaas jaas simarat an tar ||
jaa ke dhekhat dhuaare kaam karodh hee nivaare jee hau bal bal jaau satigur saache naam par ||3||
raaj jog takhat dheean gur raamadhaas ||
prathame naanak cha(n)dh jagat bhayo aana(n)dh taaran manukhaye jan keeaau pragaas ||
gur a(n)gadh dheeaau nidhaan akath kathaa giaan pa(n)ch bhoot bas keene jamat na traas ||
gur amar guroo sree sat kalijug raakhee pat aghan dhekhat gat charan kaval jaas ||
sabh bidh maaniyeau man tab hee bhayau prasa(n)n raaj jog takhat dheean gur raamadhaas ||4||
radd ||
jiseh dhaariyeau dharat ar viaum ar pavan te neer sar avar anal anaadh keeaau ||
sas rikh nis soor dhin sail tarooa fal ful dheeaau ||
sur nar sapat samudhr kia dhaario tirabhavan jaas ||
soiee ek naam har naam sat paio gur amar pragaas ||1||5||
kachahu ka(n)chan bhiaau sabadh gur sravaneh sunio ||
bikh te a(n)mrit huyau naam satigur mukh bhaniaau ||
lohau hoyau laal nadhar satigur jadh dhaarai ||
paahan maanak karai giaan gur kahiaau beechaarai ||
kaaThahu sreekha(n)dd satigur keeaau dhukh dharidhr tin ke gia ||
satiguroo charan jin(h) parasiaa se pas paret sur nar bhia ||2||6||
jaam guroo hoi val dhaneh kiaa gaarav dhiji ||
jaam guroo hoi val lakh baahe kiaa kiji ||
jaam guroo hoi val giaan ar dhiaan anan par ||
jaam guroo hoi val sabadh saakhee su sacheh ghar ||
jo guroo guroo ahinis japai dhaas bhaT benat kahai ||
jo guroo naam ridh meh dharai so janam maran dhuh the rahai ||3||7||
gur bin ghor a(n)dhaar guroo bin samajh na aavai ||
gur bin surat na sidh guroo bin mukat na paavai ||
gur kar sach beechaar guroo kar re man mere ||
gur kar sabadh sapu(n)n aghan kaTeh sabh tere ||
gur nayan bayan gur gur karahu guroo sat kav nalaye keh ||
jin guroo na dhekhiaau nahu keeaau te akayath sa(n)saar meh ||4||8||
guroo guroo gur kar man mere ||