ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥
ਮਹਲਾ ੪ ॥
ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥
ਪਉੜੀ ॥
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥
ਸਲੋਕੁ ਮਃ ੧ ॥
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥
ਮਃ ੧ ॥
ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥
ਪਉੜੀ ॥
ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥
ਸਲੋਕੁ ਮਃ ੧ ॥
ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥
avaree no samajhaavan jai ||
muThaa aap muhaae saathai ||
naanak aaisaa aagoo jaapai ||1||
mahalaa chauthhaa ||
jis dhai a(n)dhar sach hai so sachaa naam mukh sach alaae ||
oh har maarag aap chaladhaa horanaa no har maarag paae ||
je agai teerath hoi taa mal lahai chhapaR naatai sagavee mal laae ||
teerath pooraa satiguroo jo anadhin har har naam dhiaae ||
oh aap chhuTaa kuTa(n)b siau dhe har har naam sabh sirasaT chhaddaae ||
jan naanak tis balihaaranai jo aap japai avaraa naam japaae ||2||
pauRee ||
eik ka(n)dh mool chun khaeh van kha(n)dd vaasaa ||
eik bhagavaa ves kar fireh jogee sa(n)niaasaa ||
a(n)dhar tirasanaa bahut chhaadhan bhojan kee aasaa ||
birathaa janam gavai na girahee na udhaasaa ||
jamakaal sirahu na utarai tirabidh manasaa ||
gurmatee kaal na aavai neRai jaa hovai dhaasan dhaasaa ||
sachaa sabadh sach man ghar hee maeh udhaasaa ||
naanak satigur sevan aapanaa se aasaa te niraasaa ||5||
salok mahalaa pehilaa ||
je rat lagai kapaRai jaamaa hoi paleet ||
jo rat peeveh maanasaa tin kiau niramal cheet ||
naanak naau khudhai kaa dhil hachhai mukh leh ||
avar dhivaaje dhunee ke jhooThe amal kareh ||1||
mahalaa pehilaa ||
jaa hau naahee taa kiaa aakhaa kih naahee kiaa hovaa ||
keetaa karanaa kahiaa kathanaa bhariaa bhar bhar dhovaa(n) ||
aap na bujhaa lok bujhaiee aaisaa aagoo hovaa(n) ||
naanak a(n)dhaa hoi kai dhase raahai sabhas muhaae saathai ||
agai giaa muhe muh paeh su aaisaa aagoo jaapai ||2||
pauRee ||
maahaa rutee sabh too(n) ghaRee moorat veechaaraa ||
too(n) ganatai kinai na paio sache alakh apaaraa ||
paRiaa moorakh aakheeaai jis lab lobh aha(n)kaaraa ||
naau paReeaai naau bujheeaai gurmatee veechaaraa ||
gurmatee naam dhan khaTiaa bhagatee bhare bha(n)ddaaraa ||
niramal naam ma(n)niaa dhar sachai sachiaaraa ||
jis dhaa jeeau paraan hai a(n)tar jot apaaraa ||
sachaa saahu ik too(n) hor jagat vanajaaraa ||6||
salok mahalaa pehilaa ||
mihar maseet sidhak musalaa hak halaal kuraan ||
saram su(n)nat seel rojaa hoh musalamaan ||
karanee kaabaa sach peer kalamaa karam nivaaj ||
tasabee saa tis bhaavasee naanak rakhai laaj ||1||