Sri Guru Granth Sahib

ਅੰਗ ੧੪੦੦

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥
ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
ਝੋਲਨਾ ॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥

Ang 1400

taaran taran samrath kalijug sunat samaadh sabadh jis kere ||
fun dhukhan naas sukhadhaayak soorau jo dharat dhiaan basat teh nere ||
poorau purakh ridhai har simarat mukh dhekhat agh jaeh parere ||
jau har budh ridh sidh chaahat guroo guroo gur kar man mere ||5||9||
guroo mukh dhekh garoo sukh paayau ||
hutee ju piaas piuoos piva(n)n kee ba(n)chhat sidh kau bidh milaayau ||
pooran bho man Thaur baso ras baasan siau ju dhaha(n) dhis dhaayau ||
gobi(n)dh vaal gobi(n)dh puree sam jalayen teer bipaas banaayau ||
gayau dhukh dhoor barakhan ko su guroo mukh dhekh garoo sukh paayau ||6||10||
samarath guroo sir hath dharayeau ||
gur keenee kirapaa har naam dheeaau jis dhekh chara(n)n agha(n)n harayeau ||
nis baasur ek samaan dhiaan su naam sune sut bhaan ddarayeau ||
bhan dhaas su aas jagatr guroo kee paaras bheT paras karayeau ||
raamadhaas guroo har sat keeyau samarath guroo sir hath dharayeau ||7||11||
ab raakhahu dhaas bhaaT kee laaj ||
jaisee raakhee laaj bhagat prahilaadh kee haranaakhas faare kar aaj ||
fun dhropatee laaj rakhee har prabh jee chheenat basatr dheen bahu saaj ||
sodhaamaa apadhaa te raakhiaa ganikaa paRhat poore teh kaaj ||
sree satigur suprasa(n)n kalajug hoi raakhahu dhaas bhaaT kee laaj ||8||12||
jholanaa ||
guroo gur guroo gur guroo jap praaneeahu ||
sabadh har har japai naam nav nidh apai rasan ahinis rasai sat kar jaaneeahu ||
fun prem ra(n)g paieeaai gurmukheh dhiaaieeaai a(n)n maarag tajahu bhajahu har gayeaaneeahu ||
bachan gur ridh dharahu pa(n)ch bhoo bas karahu janam kul udharahu dhavaiaar har maaneeahu ||
jau ta sabh sukh it ut tum ba(n)chhavahu guroo gur guroo gur guroo jap praaneeahu ||1||13||
guroo gur guroo gur guroo jap sat kar ||
agam gun jaan nidhaan har man dharahu dhayeaan ahinis karahu bachan gur ridhai dhar ||
fun guroo jal bimal athaeh majan karahu sa(n)t gursikh tarahu naam sach ra(n)g sar ||
sadhaa niravair nira(n)kaar nirabhau japai prem gur sabadh ras karat dhiraR bhagat har ||
mugadh man bhram tajahu naam gurmukh bhajahu guroo gur guroo gur guroo jap sat kar ||2||14||